Faridkot News: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਨਸ਼ਾ ਤਸਕਰਾਂ ਉਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਤਹਿਤ ਕਈ ਨਸ਼ਾ ਤਸਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਅਤੇ ਇਸ ਦੇ ਨਾਲ-ਨਾਲ ਹੀ ਉਨ੍ਹਾਂ ਵੱਲੋਂ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਕੀਤੀ ਕਾਲੀ ਕਮਾਈ ਨਾਲ ਕੀਤੀਆਂ ਗਈਆਂ ਉਸਾਰੀਆਂ ਦੀ ਸਨਾਖ਼ਤ ਕਰਕੇ ਉਨ੍ਹਾਂ ਨੂੰ ਢਾਹਿਆ ਜਾ ਰਿਹਾ।
ਅੱਜ ਫਰੀਦਕੋਟ ਦੇ ਭੋਲੂਵਾਲਾ ਰੋਡ ਉਤੇ ਸਥਿਤ ਇੱਕ ਮਕਾਨ ਜਿਸ ਦਾ ਮਾਲਕ ਚੰਦਨ ਕੁਮਾਰ ਉਰਫ ਚੰਦੂ ਜਿਸ ਖਿਲਾਫ਼ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਨਾਲ ਸਬੰਧਤ ਐਨਡੀਪੀਸੀ ਐਕਟ ਤਹਿਤ ਚਾਰ ਮਾਮਲੇ ਦਰਜ ਸਨ। ਉਸ ਵੱਲੋਂ ਭੋਲੂਵਾਲਾ ਰੋਡ ਉਤੇ ਆਪਣੇ ਮਕਾਨ ਦੀ ਉਸਾਰੀ ਗੈਰ ਕਾਨੂੰਨੀ ਤਰੀਕੇ ਦੇ ਨਾਲ ਕੀਤੀ ਹੋਈ ਸੀ ਜਿਸ ਨੂੰ ਅੱਜ ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਪ੍ਰੋਟੈਕਸ਼ਨ ਤਹਿਤ ਤੋੜ ਦਿੱਤਾ ਗਿਆ ਹੈ।
ਇਸ ਵੇਲੇ ਐਸਐਸਪੀ ਫਰੀਦਕੋਟ ਦੀ ਅਗਵਾਈ ਵਿੱਚ ਵੱਡੇ ਪੁਲਿਸ ਬਲ ਵੱਲੋਂ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ। ਐਸਐਸਪੀ ਫਰੀਦਕੋਟ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ ਜਿਸ ਕਾਰਨ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਅੱਜ ਫਰੀਦਕੋਟ ਦੇ ਬਦਨਾਮ ਨਸ਼ਾ ਤਸਕਰ ਚੰਦਨ ਕੁਮਾਰ ਉਰਫ ਚੰਦੂ ਜਿਸ ਖਿਲਾਫ ਪਹਿਲਾਂ ਤੋਂ ਹੀ ਐਨਡੀਪੀ ਵਿੱਚ ਐਕਟ ਤਹਿਤ ਚਾਰ ਮਾਮਲੇ ਦਰਜ ਹਨ ਉਸ ਵੱਲੋਂ ਆਪਣੇ ਘਰ ਦੀ ਉਸਾਰੀ ਗੈਰ ਕਾਨੂੰਨੀ ਤਰੀਕੇ ਨਾਲ ਕੀਤੀ ਹੋਈ ਸੀ। ਜਿਸ ਦੀ ਜਾਇਦਾਦ ਦੀ ਪਛਾਣ ਕਰਨ ਤੋਂ ਬਾਅਦ ਸਿਵਲ ਪ੍ਰਸ਼ਾਸਨ ਵੱਲੋਂ ਉਸ ਦੇ ਮਕਾਨ ਤੇ ਬੁਲਡੋਜ਼ਰ ਦੀ ਮਦਦ ਦੇ ਨਾਲ ਕਾਰਵਾਈ ਕਰਦਿਆਂ ਹੋਇਆ ਢਾਹਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਕਿ ਕਿਤੇ ਨਾ ਕਿਤੇ ਚੰਦਨ ਕੁਮਾਰ ਵੱਲੋਂ ਕੀਤੀ ਗਈ ਹੈ ਗੈਰ ਕਾਨੂੰਨੀ ਉਸਾਰੀ ਨਸ਼ੇ ਦੇ ਕਾਲੇ ਕਾਰੋਬਾਰ ਦੀ ਕਾਲੀ ਕਮਾਈ ਨਾਲ ਉਸਾਰੀ ਗਈ ਸੀ ਤੇ ਗੈਰ ਕਾਨੂੰਨੀ ਤਰੀਕੇ ਦੇ ਨਾਲ ਇਸ ਉਸਾਰੀ ਨੂੰ ਅੰਜਾਮ ਦਿੱਤਾ ਸੀ ਜਿਸ ਨੂੰ ਅੱਜ ਢਾਹ ਦਿੱਤਾ ਗਿਆ ਅਤੇ ਇਸ ਤਰੀਕੇ ਦੇ ਨਾਲ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਏਗਾ।
ਉਧਰ ਮੌਕੇ ਉਤੇ ਸਿਵਲ ਪ੍ਰਸ਼ਾਸਨ ਵੱਲੋਂ ਪੁੱਜੇ ਅਧਿਕਾਰੀ ਦਾ ਕਹਿਣਾ ਸੀ ਕਿ ਗ੍ਰਾਮ ਪੰਚਾਇਤ ਵੱਲੋਂ ਉਨ੍ਹਾਂ ਨੂੰ ਇੱਕ ਮਤਾ ਪਾ ਕੇ ਸ਼ਿਕਾਇਤ ਕੀਤੀ ਗਈ ਸੀ ਕਿ ਉਕਤ ਮਕਾਨ ਕੋ ਚੰਦਨ ਕੁਮਾਰ ਵੱਲੋਂ ਉਸਾਰਿਆ ਗਿਆ ਹੈ ਉਸਦੇ ਮਕਾਨ ਅੱਗੇ ਦਾ ਥੜਾ ਅਤੇ ਵਾਧਾ ਨਾਜ਼ਾਇਜ਼ ਬਣਿਆ ਹੈ ਜਿਸ ਨੂੰ ਅੱਜ ਢਾਹਿਆ ਗਿਆ ਹੈ।