Home >>Punjab

Anandpur Murder News: ਸ਼੍ਰੀ ਅਨੰਦਪੁਰ ਸਾਹਿਬ 'ਚ ਬਾਜ਼ਾਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

  Anandpur Murder News:  ਬੀਤੇ ਦੇਰ ਰਾਤ ਸ਼੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਵਿੱਚ ਆਪਸੀ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਇੱਕ ਹੋਰ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

Advertisement
Anandpur Murder News: ਸ਼੍ਰੀ ਅਨੰਦਪੁਰ ਸਾਹਿਬ 'ਚ ਬਾਜ਼ਾਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
Ravinder Singh|Updated: Jun 05, 2024, 07:11 PM IST
Share

Anandpur Murder News:  ਬੀਤੇ ਦੇਰ ਰਾਤ ਸ਼੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਵਿੱਚ ਆਪਸੀ ਤਕਰਾਰ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਇੱਕ ਹੋਰ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਬੀਤੇ ਕੱਲ੍ਹ ਇਸ ਮਾਮਲੇ ਚ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕੋਰਟ ਵਿੱਚ ਪੇਸ਼ ਕੀਤਾ ਤੇ ਅਦਾਲਤ ਤੋਂ ਇਸ ਮੁਲਜ਼ਮ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ  ਲਿਆ ਹੈ।

ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਹਿੰਮਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਥਿਤ ਮੁਲਜ਼ਮ ਤੇ ਮ੍ਰਿਤਕ ਨੌਜਵਾਨ ਦਾ 800 ਰੁਪਏ ਦਾ ਕੋਈ ਲੈਣ-ਦੇਣ ਦਾ ਝਗੜਾ ਸੀ। ਇਸ ਝਗੜੇ ਦੌਰਾਨ ਆਪਸੀ ਤਕਰਾਰ ਵਿੱਚ ਕਥਿਤ ਮੁਲਜ਼ਮ ਨੌਜਵਾਨ ਵੱਲੋਂ ਆਪਣੇ ਸ਼੍ਰੀ ਸਾਹਿਬ ਦੇ ਨਾਲ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੇ ਪਿੰਡ ਮਣਕੂ ਮਾਜਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੇ ਸ੍ਰੀ ਆਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਵਿਖੇ (ਸੁਰਜੀਤ ਸਿੰਘ ਦੇ ਸਹੁਰੇ ਘਰ ਦੇ ਬਾਹਰ) ਹਮਲਾ ਕਰ ਦਿੱਤਾ ਜਿਸ ਵਿੱਚ ਸੁਰਜੀਤ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ

ਦੱਸਣਯੋਗ ਹੈ ਕਿ ਪਰਸੋਂ ਰਾਤ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਰੇ ਬਾਜ਼ਾਰ ਵਿੱਚ ਇਹ ਵਾਰਦਾਤ ਵਾਪਰਨ ਕਾਰਨ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 302 ਅਧੀਨ ਕਥਿਤ ਮੁਲਜ਼ਮ ਉਤੇ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

 ਦੂਜੇ ਪਾਸੇ ਫਾਜ਼ਿਲਕਾ ਦੇ ਪਿੰਡ ਚਾਨਣਵਾਲੀ ਮੰਡੀ ਦੇ ਇੱਕ 21 ਸਾਲਾਂ ਨੌਜਵਾਨ ਦੀ ਲਾਸ਼ ਰਾਜਸਥਾਨ ਦੇ ਕੋਲ ਨਹਿਰ ਵਿਚੋਂ ਬਰਾਮਦ ਹੋਈ ਹੈ। ਲਾਸ਼ ਨੂੰ ਫਾਜ਼ਿਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਮ੍ਰਿਤਕ ਦੇ ਦੋਸਤ ਦੀ ਭੈਣ ਭੱਜ ਗਈ ਸੀ। ਜਿਸ ਮਾਮਲੇ ਵਿੱਚ ਉਨ੍ਹਾਂ ਦੇ ਲੜਕੇ ਨੂੰ ਉਸ ਦੇ ਦੋਸਤ ਆਪਣੇ ਨਾਲ ਲੈ ਗਏ।

ਇਸ ਦੌਰਾਨ ਹੋਏ ਝਗੜੇ ਵਿੱਚ ਉਸ ਦੇ ਦੋਸਤ ਤਾਂ ਬਚ ਗਏ ਪਰ ਉਨ੍ਹਾਂ ਦੇ ਲੜਕੇ ਦੀ ਜਮ ਕੇ ਕੁੱਟਮਾਰ ਕੀਤੀ ਗਈ। ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰ ਲਈ ਹੈ।

ਇਹ ਵੀ ਪੜ੍ਹੋ : Punjab Lok Sabha Election Results 2024: ਪੰਜਾਬ 'ਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਿਆ ਅੰਮ੍ਰਿਤਪਾਲ ਸਿੰਘ, ਜਾਣੋਂ ਕਿਸ ਨੂੰ ਮਿਲੀ ਘੱਟ ਵੋਟਾਂ ਨਾਲ ਹਾਰ

Read More
{}{}