Home >>Punjab

Ferozepur Accident: ਵਿਆਹ ਸਮਾਗਮ ਤੋਂ ਪਰਤਦੇ ਸਮੇਂ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Ferozepur Accident:  ਫਿਰੋਜ਼ਪੁਰ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋਈ ਹੈ।

Advertisement
Ferozepur Accident: ਵਿਆਹ ਸਮਾਗਮ ਤੋਂ ਪਰਤਦੇ ਸਮੇਂ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Ravinder Singh|Updated: Nov 19, 2024, 05:21 PM IST
Share

Ferozepur Accident: ਫਿਰੋਜ਼ਪੁਰ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋਈ ਹੈ ਤੇ ਦੂਜਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ ਜਿਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਹੈ।

ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਦੇ ਰਾਜ ਜਦੋਂ ਇੱਕ ਪ੍ਰੋਗਰਾਮ ਤੋਂ ਵਾਪਸ ਆਪਣੇ ਇੰਡੀਆ ਵਾਲਾ ਵਿਖੇ ਜਾ ਰਹੇ ਸੀ ਤਾਂ ਜੋ ਲੋਕੇ ਦੇ ਪਾਸ ਇੱਕ ਸੈਨਾ ਦਾ ਵਹੀਕਲ ਆ ਰਿਹਾ ਸੀ ਜਿਸ ਇੱਕ ਲਾਈਟ ਬੰਦ ਸੀ। ਇਸ ਕਾਰਨ ਮੋਟਰਸਾਈਕਲ ਸਵਾਰਾਂ ਨੂੰ ਲੱਗਾ ਕਿ ਉਹ ਕੋਈ ਛੋਟਾ ਵਹੀਕਲ ਹੈ ਤਾਂ ਨਜ਼ਦੀਕ ਆਉਣ ਉਤੇ ਆਹਮਣੇ ਸਾਹਮਣੇ ਦੀ ਟੱਕਰ ਹੋ ਗਈ ਜਿਸ ਨਾਲ ਸ਼ਿੰਦਾ ਸਿੰਘ ਨਾਮਕ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਸਰਬਜੀਤ ਨਾਮ ਦੇ ਨੌਜਵਾਨ ਗੰਭੀਰ ਜ਼ਖ਼ਮੀ ਹੋਣ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਉਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਰੈਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ਕਿ ਆਖਰ ਇਹ ਐਕਸੀਡੈਂਟ ਸੈਨਾ ਦੀ ਗੱਡੀ ਨਾਲ ਹੋਇਆ ਹੈ ਜਾਂ ਫਿਰ ਕਿਸੇ ਹੋਰ ਕਾਰਨ ਕਰਕੇ ਹਾਦਸਾ ਵਾਪਰਿਆ ਹੈ ਫਿਲਹਾਲ ਇਸ ਦੀ ਜਾਂਚ ਚੱਲ ਰਹੀ ਹੈ।

ਦੂਜੇ ਪਾਸੇ ਮਾਨਸਾ ਦੇ ਬਰੇਟਾ ਨੇੜੇ ਸਵੇਰੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਸਕੂਲ ਵੈਨ ਪਲਟ ਗਈ। ਜਿਸ ਵਿਚ ਸਕੂਲ ਵੈਨ ਦੇ ਡਰਾਈਵਰ ਅਤੇ ਹੈਲਪਰ ਸਮੇਤ 7 ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬੁਢਲਾਡਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਦੋਂਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਬਾਹਰਲੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਬਰੇਟਾ ਨੇੜੇ ਇੱਕ ਨਿੱਜੀ ਸਕੂਲ ਤੋਂ ਵਾਪਸ ਆ ਰਹੀ ਵੈਨ ਨੂੰ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਸੱਤ ਬੱਚੇ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਸਕੂਲ ਵੈਨ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਨੂੰ ਵਾਪਸ ਆ ਰਹੀ ਸੀ ਪਰ ਜਾਖਲ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਅਤੇ ਸਕੂਲ ਵੈਨ ਪਲਟ ਗਈ। ਜਿਸ 'ਚ ਬੱਚੇ ਵੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : Mohali Accident: ਮੁਹਾਲੀ ਦੇ ਸੈਕਟਰ 86 'ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ 'ਤੇ ਹੋਈ ਮੌਤ

Read More
{}{}