Punjab Youth death: ਕੈਨੇਡਾ ਤੋਂ ਪੰਜਾਬ ਲਈ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਮੜ੍ਹਾਕ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜੈਤੋ ਦੇ ਨਜ਼ਦੀਕ ਪੈਂਦੇ ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ ਸਿੰਘ (29) ਪੁੱਤਰ ਸਿਕੰਦਰ ਸਿੰਘ ਵੀਰਾ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਣ ਕੈਨੇਡਾ ਵਿਖੇ ਮੌਤ ਹੋ ਗਈ ਸੀ।
ਸੁਖਪ੍ਰੀਤ ਸਿੰਘ ਕਰੀਬ 7 ਮਹੀਨੇ ਪਹਿਲਾਂ (18 ਜੂਨ 2024) ਕੈਨੇਡਾ ਦੇ ਐਡਮੰਟਨ ਗਿਆ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੀ ਪਤਨੀ ਪਵਨਪ੍ਰੀਤ ਕੌਰ ਕੈਨੇਡਾ ਵਿੱਚ ਪੀਆਰ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਘਰ ਦੀ ਸਥਿਤੀ ਆਰਥਿਕ ਤੌਰ 'ਤੇ ਬਹੁਤੀ ਠੀਕ ਨਹੀਂ ਹੈ ਅਤੇ ਭਾਰਤ ਸਰਕਾਰ ਤੋਂ ਉਹ ਮੰਗ ਕਰਦੇ ਹਨ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਜੈਤੋ ਸਬ ਡਵੀਜ਼ਨ ਦੇ ਪਿੰਡ ਮੱਧਕ ਦੇ ਰਹਿਣ ਵਾਲੇ ਨੌਜਵਾਨ ਸੁਖਪ੍ਰੀਤ ਸਿੰਘ ਪੁੱਤਰ ਸਿਕੰਦਰ ਸਿੰਘ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਆਪਣੀ ਪਤਨੀ ਪਵਨਪ੍ਰੀਤ ਕੌਰ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਕਾਰ ਮਕੈਨਿਕ ਦਾ ਕੰਮ ਕਰਦਾ ਸੀ।
ਹੁਣ ਪਰਿਵਾਰ ਨੂੰ ਸੂਚਨਾ ਮਿਲੀ ਹੈ ਕਿ ਉਸ ਦੀ ਦੋ ਦਿਨ ਪਹਿਲਾਂ (1 ਫਰਵਰੀ) ਕੈਨੇਡਾ ਵਿੱਚ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰ ਕਾਫੀ ਦੁਖੀ ਹੋ ਗਿਆ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕੀਤਾ ਜਾ ਸਕੇ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਸਿਕੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਪ੍ਰੀਤ ਸਿੰਘ ਇੱਕ ਮਿਹਨਤੀ ਨੌਜਵਾਨ ਸੀ ਅਤੇ ਆਪਣੀ ਆਰਥਿਕ ਹਾਲਤ ਸੁਧਾਰਨ ਲਈ ਕੈਨੇਡਾ ਗਿਆ ਸੀ ਪਰ ਹੁਣ ਇਸ ਖ਼ਬਰ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਉਸਦੀ ਮੌਤ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ, ਅਜਿਹੇ 'ਚ ਕੈਨੇਡਾ ਸਰਕਾਰ ਦੇ ਨਾਲ-ਨਾਲ ਸੂਬਾ ਅਤੇ ਕੇਂਦਰ ਸਰਕਾਰ ਨੂੰ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਅਣਪਛਾਤੇ ਕਾਰ ਸਵਾਰਾਂ ਨੇ ਕੀਤੀ ਫਾਈਰਿੰਗ