Kharar Murder: ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ-ਦਿਹਾੜੇ ਕਰੀਬ 12.30 ਵਜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੇ ਸਿਰ ਵਿੱਚ ਗੋਲ਼ੀ ਮਾਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਮੁਨੀਸ਼ ਕੁਮਾਰ ਪਿੰਡ ਤਿਊੜ ਵਜੋਂ ਹੋਈ ਹੈ। ਮ੍ਰਿਤਕ ਬਾਊਂਸਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਘਟਨਾ ਸਥਾਨ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।