Home >>Punjab

Amritsar Murder News: ਗੁਰੂ ਨਗਰੀ 'ਚ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Amritsar Murder News: ਅੰਮ੍ਰਿਤਸਰ ਵਿੱਚ ਅੱਜ ਦਿਨ-ਦਿਹਾੜੇ ਨੌਜਵਾਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। 

Advertisement
Amritsar Murder News: ਗੁਰੂ ਨਗਰੀ 'ਚ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ravinder Singh|Updated: Apr 01, 2024, 07:12 PM IST
Share

Amritsar Murder News: ਅੰਮ੍ਰਿਤਸਰ ਵਿੱਚ ਅੱਜ ਦਿਨ-ਦਿਹਾੜੇ ਨੌਜਵਾਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਦੀ ਪਛਾਣ ਜਜਬੀਰ ਸਿੰਘ (35) ਵਜੋਂ ਹੋਈ ਹੈ। ਜਜਬੀਰ ਸਿੰਘ ਪਰਿਵਾਰ ਸਮੇਤ ਟਰੈਕਟਰ-ਟਰਾਲੀ ਉਤੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਏ ਸਨ। ਤਰਨਤਾਰਨ ਨੇੜੇ ਮੋਟਰਸਾਈਕਲ ਉਤੇ ਸਵਾਰ ਅਣਪਛਾਤਿਆਂ ਫਾਇਰਿੰਗ ਕਰ ਦਿੱਤੀ।

ਮੋਟਰਸਾਈਕਲ ਉਤੇ ਸਵਾਰ ਨੌਜਵਾਨ ਨੂੰ 3 ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਇਸ ਤੋਂ ਤੁਰੰਤ ਬਾਅਦ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਮੁਤਾਬਕ ਪੁਰਾਣੀ ਰੰਜਿਸ਼ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਪਤਨੀ ਦੇ ਵੱਲੋਂ ਇਨਸਾਫ ਦੀ ਪੁਲਿਸ ਕੋਲੋਂ ਮੰਗ ਕੀਤੀ ਜਾ ਰਹੀ ਹੈ ਅਤੇ ਕਈ ਵਾਰ ਸਾਨੂੰ ਪਹਿਲਾਂ ਵੀ ਧਮਕਾਇਆ ਜਾ ਰਿਹਾ ਸੀ ਕਿ ਪਰ ਘਰ ਵਾਲੇ ਨੂੰ ਅਸੀਂ ਜਾਨੋਂ ਮਾਰ ਦਵਾਂਗੇ ਪਰ ਆਖਰ ਵਿੱਚ ਉਨ੍ਹਾਂ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਤੇ ਮੌਕੇ ਉਤੇ ਹੀ ਮੇਰੇ ਘਰ ਵਾਲੇ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਕਿ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਅਨੰਦਪੁਰ ਸਾਹਿਬ ਟਰੈਕਟਰ ਟਰਾਲੀ ਉਤੇ ਜਾ ਰਿਹਾ ਸੀ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਨੌਜਵਾਨ ਜਿਸ ਦਾ ਨਾਂ ਜੱਜਬੀਰ ਹੈ ਉਸ ਦੀ ਪਤਨੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਪਰਿਵਾਰ ਦੇ ਨਾਲ ਟਰੈਕਟਰ ਟਰਾਲੀ ਤੇ ਅਨੰਦਪੁਰ ਸਾਹਿਬ ਨੂੰ ਜਾ ਰਹੇ ਸੀ। ਪੰਡਾਲਾ ਪਿੰਡ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਨੌਜਵਾਨਾਂ ਵੱਲੋਂ ਮੇਰੇ ਪਤੀ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।

ਚਾਰ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਜਦੋਂ ਅਸੀਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵੀ ਦਾਖਲ ਕਰਵਾਇਆ ਤੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੀੜਤ ਪਰਿਵਾਰ ਨੇ ਦੱਸਿਆ ਕਿ ਸਾਡੇ ਗੁਆਂਢ ਰਹਿੰਦੇ ਪਰਿਵਾਰ ਦੇ ਨਾਲ ਸਾਡੀ ਪੁਰਾਣੀ ਰੰਜਿਸ਼ ਚੱਲ ਰਹੀ ਹੈ ਜਿਸਦੇ ਚਲਦੇ ਉਨ੍ਹਾਂ ਵੱਲੋਂ ਹੀ ਮੇਰੇ ਪਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉੱਥੇ ਅਸੀਂ ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ਉੱਥੇ ਅਸੀਂ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਜੱਜ ਵੀਰ ਪਿੰਡ ਦਾਊਕੇ ਥਾਣਾ ਘਰਿੰਡਾ ਦਾ ਰਹਿਣ ਵਾਲਾ ਹੈ। ਇਹ ਅਨੰਦਪੁਰ ਸਾਹਿਬ ਨੂੰ ਟਰੈਕਟਰ ਟਰਾਲੀ ਤੇ ਜਾ ਰਿਹਾ ਸੀ ਤੇ ਬੁੰਡਾਲੇ ਪਿੰਡ ਦੇ ਲਾਗੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਦੱਸਿਆ ਜਾ ਰਿਹਾ ਚਾਲ ਦੇ ਕਰੀਬ ਗੋਲੀਆਂ ਲੱਗੀਆਂ ਹਨ ਜਿਸ ਉਤੇ ਚਲਦੇ ਇਸ ਨੂੰ ਇਲਾਜ ਦੇ ਲਈ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਵੱਲੋਂ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਮਾਮਲਾ ਦਰਜ ਕਰਕੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : LPG Cylinder Prices: ਅਪ੍ਰੈਲ ਦੇ ਪਹਿਲੇ ਦਿਨ ਆਈ ਵੱਡੀ ਖਬਰ! LPG ਸਿਲੰਡਰ ਹੋਇਆ ਸਸਤਾ, ਜਾਣੋ ਕੀ ਹੈ ਕੀਮਤ?

Read More
{}{}