Home >>Punjab

Youth Congress Protest: ਸੀਐਮ ਦੀ ਰਿਹਾਇਸ਼ ਵੱਲ ਵਧ ਰਹੇ ਯੂਥ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ

Youth Congress Protest: ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਯੂਥ ਕਾਂਗਰਸ ਦੇ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ-15 'ਚ ਰੋਸ ਮੁਜ਼ਾਹਰਾ ਕੀਤਾ।

Advertisement
Youth Congress Protest: ਸੀਐਮ ਦੀ ਰਿਹਾਇਸ਼ ਵੱਲ ਵਧ ਰਹੇ ਯੂਥ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ
Ravinder Singh|Updated: Dec 17, 2023, 04:13 PM IST
Share

Youth Congress Protest: ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਯੂਥ ਕਾਂਗਰਸ ਦੇ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ-15 'ਚ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੀਐਮ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋ ਕੀਤੀ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਵਰਕਰਾਂ ਨੂੰ ਹਿਰਾਸਤ 'ਚ ਵੀ ਲਿਆ ਹੈ। ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਕਾਂਗਰਸੀ ਵਰਕਰਾਂ ਨੂੰ ਰੋਕ ਲਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਅਤੇ ਯੂਥ ਕਾਂਗਰਸ ਦੇ ਵਰਕਰਾਂ ਦਰਮਿਆਨ ਝੜਪ ਵੀ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਵਧਦੇ ਹੋਏ ਪੁਲਿਸ ਨੇ ਯੂਥ ਕਾਂਗਰਸੀ ਆਗੂਆਂ ਨੂੰ ਰਸਤੇ ਵਿੱਚ ਹੀ ਘੇਰ ਲਿਆ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਵੇਖ ਪੁਲਿਸ ਨੇ ਪਹਿਲਾਂ ਵਾਟਰ ਕੈਨਨ ਗੰਨ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਭੀੜ ਖਿੰਡ ਗਈ ਪਰ ਜਿਵੇਂ ਹੀ ਕਾਂਗਰਸੀ ਆਗੂ ਮੁੜ ਇਕੱਠੇ ਹੋ ਕੇ ਅੱਗੇ ਵਧਣ ਲੱਗੇ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪੰਜਾਬ ਦੀਆਂ ਸਾਰੀਆਂ  ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕਾਨੂੰਨ ਤੇ ਵਿਵਸਥਾ ਦੇ ਸੰਕਟ ਦੇ ਹੱਲ ਲਈ ਰਣਨੀਤੀ ਬਣਾਉਣ ਦੀ ਮੰਗ ਕੀਤੀ। ਮੋਹਿਤ ਮਹਿੰਦਰਾ ਨੇ ਭਾਰਤ ਸਰਕਾਰ ਤੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਹੱਦੀ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਪੁਲਿਸ ਫੋਰਸ ਨੂੰ ਉੱਚਤਮ ਮਿਆਰਾਂ ਨਾਲ ਆਧੁਨਿਕ ਬਣਾਉਣ ਲਈ ਪੱਤਰ ਭੇਜਿਆ। ਉਨ੍ਹਾਂ ਨੇ ਕਿਹਾ ਕਿ ਗਵਰਨਰ ਪੰਜਾਬ ਤੋਂ ਸਮਾਂ ਮੰਗਣਗੇ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਤੇ ਭਾਰਤ ਸਰਕਾਰ ਦੇ ਸਾਹਮਣੇ ਪੰਜਾਬ ਦੇ ਕੇਸ ਦੀ ਪੈਰਵੀ ਕਰਨ ਦੀ ਅਪੀਲ ਕਰਾਂਗੇ।

ਇਹ ਵੀ ਪੜ੍ਹੋ : Una Fire: ਊਨਾ 'ਚ ਝੁੱਗੀ ਨੂੰ ਲੱਗੀ ਭਿਆਨਕ ਅੱਗ, 9 ਮਹੀਨੇ ਦੇ ਬੱਚੇ ਸਮੇਤ 3 ਲੋਕਾਂ ਦੀ ਮੌਤ
ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦਿਨੋਂ-ਦਿਨ ਮਾੜੀ ਹੁੰਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸਰਕਾਰ ਕੁਝ ਨਹੀਂ ਕਰ ਰਹੀ। ਇਸ ਲਈ ਸੁੱਤੀ ਸਰਕਾਰ ਨੂੰ ਜਗਾਉਣ ਲਈ ਅਸੀਂ ਇਹ ਪ੍ਰਦਰਸ਼ਨ ਕਰ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।

 

ਇਹ ਵੀ ਪੜ੍ਹੋ : Punjab News: ਨੌਵੇਂ ਪਾਤਸ਼ਾਹ ਦੇ ਸੀਸ ਦਾ ਸੰਸਕਾਰ ਜਾਣੋ ਕਿੱਥੇ ਹੋਇਆ ਸੀ ਤੇ ਕਿੱਥੇ ਆਏ ਸਨ ਕਸ਼ਮੀਰੀ ਪੰਡਿਤ

Read More
{}{}