Home >>Punjab

Tarn Taran News: ਤਰਨਤਾਰਨ ਦੇ ਪਿੰਡ ਜੋੜ ਸਿੰਘ ਵਾਲਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Tarn Taran News: ਪੰਜਾਬ ਵਿੱਚ ਨਸ਼ੇ ਦੇ ਦੈਂਤ ਕਾਰਨ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

Advertisement
Tarn Taran News: ਤਰਨਤਾਰਨ ਦੇ ਪਿੰਡ ਜੋੜ ਸਿੰਘ ਵਾਲਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Ravinder Singh|Updated: Jul 18, 2024, 07:38 PM IST
Share

Tarn Taran News:  ਪੰਜਾਬ ਵਿੱਚ ਨਸ਼ੇ ਨਾਲ ਰੋਜ਼ਾਨਾ ਹੀ ਲੋਕਾਂ ਦੇ ਘਰ ਵਿੱਚ ਸੱਥਰ ਵਿਛ ਰਹੇ ਹਨ ਅਤੇ ਹੱਸਦੇ-ਵੱਸਦੇ ਪਰਿਵਾਰ ਉੱਜੜ ਰਹੇ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਜੋੜ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਨਸ਼ੇ ਨੇ ਇੱਕ 6 ਸਾਲ ਦੀ ਮਾਸੂਮ ਬੱਚੀ ਦੇ ਸਿਰ ਤੋਂ ਉਸ ਦੇ ਬਾਪ ਦਾ ਸਾਇਆ ਚੁੱਕ ਲਿਆ ਹੈ।

ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿੜੇ ਚੱਲੀਆਂ ਗੋਲੀਆਂ

ਇਥੇ ਰਹਿਣ ਵਾਲੇ 25 ਸਾਲਾ ਦੇ ਸੁਰਜੀਤ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਮੌਤ ਹੋ ਗਈ ਹੈ। ਘਟਨਾ ਦਾ ਪਤਾ ਚੱਲਣ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸੁਰਜੀਤ ਸਿੰਘ ਨੂੰ ਨਸ਼ਾ ਵੇਚਣ ਵਾਲੇ ਦੋ ਲੋਕਾਂ ਖਿਲਾਫ਼ ਗ਼ੈਰ ਇਰਾਦਾ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਉਥੇ ਹੀ ਪਰਿਵਾਰ ਤੇ ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ ਪਰ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਥਾਣਾ ਪੱਟੀ ਦੇ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਗਈ। ਤਫਤੀਸ਼ ਦੌਰਾਨ ਜੇ ਕਿਸੇ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ’ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਸੁਰਜੀਤ ਸਿੰਘ ਦਾ ਪੋਸਟਮਾਰਟਮ ਸਿਵਲ ਹਸਪਤਾਲ ਪੱਟੀ ਤੋਂ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਪਿੰਡ ਧਾਰੜ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਧਰੜ ਜੋ ਕਿ ਘਰੋਂ ਗਿਆ ਸੀ ਜੰਡਿਆਲਾ ਥਾਣੇ 'ਚ ਪੈਂਦੇ ਪਿੰਡ ਧਾਰਾ ਕੋਲੋਂ ਉਸ ਦੀ ਲਾਸ਼ ਮਿਲੀ। ਸਥਾਨਕ ਪੁਲਿਸ ਸੰਜੀਦਗੀ ਨਾਲ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਹਿੰਦੂ ਨੇਤਾ ਅਮਿਤ ਅਰੋੜਾ ਤੋਂ ਗੁਜਰਾਤ ਪੁਲਿਸ ਨੇ ਕੀਤੀ ਪੁੱਛਗਿੱਛ!

 

Read More
{}{}