Home >>Punjab

Fazilka News: ਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਖੇਤਾਂ 'ਚੋਂ ਮਿਲੀ ਲਾਸ਼

Fazilka News:  ਫਾਜ਼ਿਲਕਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨਾਲ ਇੱਕ ਘਰ ਦਾ ਚਿਰਾਗ ਬੁੱਝ ਗਿਆ ਹੈ।

Advertisement
Fazilka News: ਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਖੇਤਾਂ 'ਚੋਂ ਮਿਲੀ ਲਾਸ਼
Ravinder Singh|Updated: Jul 02, 2024, 08:15 PM IST
Share

Fazilka News:   ਫਾਜ਼ਿਲਕਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ। ਉਸ ਨੂੰ ਪਰਿਵਾਰ ਦੇ ਜੀਆਂ ਨੇ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ ਸੀ ਪਰ ਉਸ ਨੇ ਕਿਸੇ ਦੀ ਗੱਲ ਨਹੀਂ ਮੰਨੀ ਅਤੇ ਇਸ ਨਸ਼ੇ ਨੇ ਉਸ ਦੀ ਜਾਨ ਲੈ ਲਈ।

ਫਿਲਹਾਲ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰ ਤੋਂ ਨਸ਼ਾ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚਾ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪਿੰਡ ਹੌਜ ਖਾਸ ਦੇ ਰਹਿਣ ਵਾਲੇ ਹਨ। ਮ੍ਰਿਤਕ ਸੰਦੀਪ ਸਿੰਘ (30 ਸਾਲ) ਉਨ੍ਹਾਂ ਦਾ ਭਤੀਜਾ ਲੱਗਦਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਦੇ ਆ ਰਿਹਾ ਸੀ। ਹਾਲਾਂਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਦ ਪਤਾ ਚੱਲਿਆ ਤਾਂ ਉਨ੍ਹਾ ਨੇ ਉਸ ਨੂੰ ਕਈ ਵਾਰ ਰੋਕਿਆ ਕਿ ਉਹ ਨਸ਼ੇ ਦਾ ਸੇਵਨ ਨਾ ਕਰੇ।

ਉਸ ਦਾ ਇਲਾਜ ਕਰਵਾ ਦਿੱਤਾ ਜਾਵੇਗ ਪਰ ਪਰਿਵਾਰ ਦੀ ਉਸ ਨੇ ਇੱਕ ਨਾ ਮੰਨੀ ਅਤੇ ਲਗਾਤਾਰ ਡੋਜ਼ ਵਧਦੀ ਗਈ। ਆਖਰਕਾਰ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਸੰਦੀਪ ਸਿੰਘ ਦੀ ਮੌਤ ਹੋ ਗਈ ਹੈ। ਨੇੜਲੇ ਪਿੰਡ ਦੇ ਖੇਤਾਂ ਵਿਚੋਂ ਉਸ ਦੀ ਲਾਸ਼ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀ

ਲਾਸ਼ ਪੋਸਟਮਾਰਮਟ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤੀ ਗਈ ਹੈ। ਹਾਲਾਂਕਿ ਸਰਕਾਰੀ ਵਿੱਚ ਥਾਣੇ ਵੇਰੋਕਾ ਦੀ ਪੁਲਿਸ ਵੀ ਪਹੁੰਚੀ, ਜਿਨ੍ਹਾਂ ਵੱਲੋਂ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਬੀਤੇ ਕਈ ਦਿਨਾਂ ਤੋਂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : Jalandhar News: ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ; ਸੀਐਮ ਮਾਨ ਨੇ ਕਰਵਾਇਆ ਸ਼ਾਮਲ

Read More
{}{}