Home >>Punjab

Bathinda Murder: ਨੌਜਵਾਨ ਵਿਆਹੁਤਾ ਪ੍ਰੇਮਿਕਾ ਨੂੰ ਗਿਆ ਸੀ ਮਿਲਣ; ਪਤੀ ਨੇ ਮੌਤ ਦੇ ਘਾਟ ਉਤਾਰਿਆ

Bathinda Murder: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੀ ਖਬਰ ਸਾਹਮਣੇ ਆ ਰਹੀ ਹੈ।

Advertisement
Bathinda Murder: ਨੌਜਵਾਨ ਵਿਆਹੁਤਾ ਪ੍ਰੇਮਿਕਾ ਨੂੰ ਗਿਆ ਸੀ ਮਿਲਣ; ਪਤੀ ਨੇ ਮੌਤ ਦੇ ਘਾਟ ਉਤਾਰਿਆ
Ravinder Singh|Updated: Jul 21, 2024, 07:17 PM IST
Share

Bathinda Murder: ਨਾਜਾਇਜ਼ ਸਬੰਧਾਂ ਦੇ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਲੂਲਬਾਈ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਬੀਤੀ ਰਾਤ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਇਆ ਸੀ ਤਾਂ ਮੌਕੇ ਉਪਰ ਪ੍ਰੇਮਿਕਾ ਦਾ ਪਤੀ ਪੁੱਜ ਗਿਆ, ਜਿਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ।

ਸੰਗਤ ਮੰਡੀ ਅਧੀਨ ਪੈਂਦੇ ਪਿੰਡ ਲੂਲਬਾਈ ਵਿੱਚ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਜਦੋਂ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਜਾਂਦਾ ਹੈ ਤਾਂ ਮੌਕੇ ਉਤੇ ਪ੍ਰੇਮਿਕਾ ਦਾ ਪਤੀ ਗਿਆ ਤੇ ਉਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮੌਕੇ ਉਤੇ ਸਵੇਰੇ ਥਾਣਾ ਨੰਦਗੜ੍ਹ ਦੀ ਪੁਲਿਸ ਡੀਐਸਪੀ ਬਠਿੰਡਾ ਦਿਹਾਤੀ ਮਨਜੀਤ ਸਿੰਘ ਅਤੇ ਐਸਪੀ ਨਰਿੰਦਰ ਸਿੰਘ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਲੂਲਭਾਈ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੇ ਆਪਣੇ ਪਿੰਡ ਦੀ ਰਹਿਣ ਵਾਲੀ 30 ਸਾਲਾ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਸਨ। ਲੰਘੀ ਰਾਤ 12 ਤੋਂ 1 ਵਜੇ ਦੇ ਦਰਮਿਆਨ ਨੌਜਵਾਨ ਵਿੱਕੀ ਆਪਣੀ ਸ਼ਾਦੀਸ਼ੁਦਾ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਸੀ। ਇਸੇ ਦੌਰਾਨ ਔਰਤ ਦੇ ਪਤੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਵਿੱਕੀ ਨੂੰ ਫੜ ਲਿਆ ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦਾ ਐਤਵਾਰ ਸਵੇਰੇ ਪਤਾ ਲੱਗਾ ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਮੁਲਜ਼ਮ ਦੇ ਘਰ ਪਹੁੰਚੇ ਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। 

ਗੁਆਂਢੀ ਔਰਤ ਨੇ ਦੱਸਿਆ ਹੈ ਕਿ ਇਹ ਮ੍ਰਿਤਕ ਨੌਜਵਾਨ ਧੱਕੇ ਨਾਲ ਇਨ੍ਹਾਂ ਦੇ ਘਰ ਆਉਂਦਾ ਸੀ ਪਰ ਕਈ ਵਾਰ ਰੋਕਿਆ ਪ੍ਰੰਤੂ ਇਹ ਨਹੀਂ ਰੁਕਿਆ। ਐਸਪੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਸਾਰਾ ਮਾਮਲਾ ਨਾਜਾਇਜ਼ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ ਅਤੇ ਬੀਤੀ ਰਾਤ ਜਦੋਂ ਇਹ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਤਾਂ ਇਸ ਦੇ ਪਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : Guru Purnima 2024: ਕਿਉਂ ਮਨਾਈ ਜਾਂਦੀ ਹੈ ਗੁਰੂ ਪੂਰਨਿਮਾ ? ਜਾਣੋ ਮਹਤੱਵ ਤੇ ਆਪਣੇ ਗੁਰੂਆਂ ਨੂੰ ਭੇਜੋ ਇਹ ਸ਼ੁਭਕਾਮਨਾਵਾਂ

ਐਸਪੀ ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਤਫਤੀਸ਼ ਦੌਰਾਨ ਗੱਲ ਸਾਹਮਣੇ ਆਵੇਗੀ ਉਸ ਦੇ ਮੁਤਾਬਕ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Ludhiana Buddha Nullah: ਲੁਧਿਆਣਾ ਬੁੱਢੇ ਦਰਿਆ ਦਾ ਜਾਇਜਾ ਲੈਣ ਆਏ ED ਦੇ ਸਾਬਕਾ ਡਿਪਟੀ ਡਾਇਰੈਕਟਰ, ਕਹੀ ਇਹ ਗੱਲ

Read More
{}{}