Home >>Punjab

Bathinda Murder News: ਬਠਿੰਡਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਪੁਲਿਸ ਜਾਂਚ ਵਿੱਚ ਜੁਟੀ

Bathinda Murder News:  ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿੱਚ ਬੀਤੀ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Advertisement
Bathinda Murder News: ਬਠਿੰਡਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਪੁਲਿਸ ਜਾਂਚ ਵਿੱਚ ਜੁਟੀ
Ravinder Singh|Updated: May 26, 2025, 03:28 PM IST
Share

Bathinda Murder News: ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿੱਚ ਬੀਤੀ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜੱਸੀ ਬਾਗਵਾਲੀ ਦੇ ਜਗਸੀਰ ਸਿੰਘ ਵਜੋਂ ਹੋਈ ਹੈ।  ਜਗਸੀਰ ਸਿੰਘ ਸੰਗਤ ਕਲਾਂ ਵਿੱਚ ਨਿੱਜੀ ਕੰਮ ਲਈ ਆਇਆ ਸੀ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਨੌਜਵਾਨਾਂ ਨੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਣ ਉਤੇ ਮੌਕੇ ਉਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਨੌਜਵਾਨ ਦਾ 4 ਦਿਨ ਪਹਿਲਾਂ ਹੀ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ। ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲ ਗਈਆਂ, ਜਦੋਂ 4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਬਠਿੰਡਾ ਦੇ ਸੰਗਤ ਕਲਾਂ ਪਿੰਡ ਵਿਖੇ ਉਕਤ ਵਾਰਦਾਤ ਵਾਪਰੀ। ਫਿਲਹਾਲ ਮ੍ਰਿਤਕ ਦੇ ਚਾਚੇ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Bhakra Water Dispute: ਭਾਖੜਾ ਜਲ ਵਿਵਾਦ 'ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ: ਹਰਿਆਣਾ ਤੇ ਕੇਂਦਰ ਸਰਕਾਰ ਪੇਸ਼ ਕਰਨਗੇ ਦਲੀਲਾਂ

 

4 ਦਿਨ ਪਹਿਲਾਂ ਜਿੱਥੇ ਘਰ 'ਚ ਵਿਆਹ ਦੀਆਂ ਰੌਣਕਾਂ ਲੱਗੀਆਂ ਹੋਈਆਂ ਸੀ, 4 ਦਿਨ ਬਾਅਦ ਉਸੇ ਘਰ 'ਚ ਮਾਤਮ ਛਾ ਗਿਆ ਹੈ ਅਤੇ ਲਾਲ ਚੂੜੇ ਵਾਲੀ ਲਾੜੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਗ੍ਰਹਿਣ ਲੱਗ ਗਿਆ। ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਵਲੋਂ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਕਿਸ ਨਾਲ ਰੰਜਿਸ਼ ਸੀ।

ਇਹ ਵੀ ਪੜ੍ਹੋ : Bathinda Murder News: ਬਠਿੰਡਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਪੁਲਿਸ ਜਾਂਚ ਵਿੱਚ ਜੁਟੀ

Read More
{}{}