Home >>Punjab

Batala Murder: ਜ਼ਮੀਨੀ ਵਿਵਾਦ ਵਿੱਚ ਨੌਜਵਾਨ ਦੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Batala Murder: ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵੱਲੋਂ ਰਾਹ ਵਿੱਚ ਰੋਕ ਘੇਰਾ ਪਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

Advertisement
Batala Murder: ਜ਼ਮੀਨੀ ਵਿਵਾਦ ਵਿੱਚ ਨੌਜਵਾਨ ਦੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Ravinder Singh|Updated: Aug 05, 2025, 08:34 AM IST
Share

Batala Murder: ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵੱਲੋਂ ਰਾਹ ਵਿੱਚ ਰੋਕ ਘੇਰਾ ਪਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉੱਥੇ ਹੀ ਪੇਟ ਵਿੱਚ ਵਾਰ ਹੋਣ ਕਾਰਨ ਨੌਜਵਾਨ ਦੀ ਬਟਾਲਾ ਹਸਪਤਾਲ ਲਿਆਂਦੇ ਹੋਏ ਰਾਹ ਵਿੱਚ ਮੌਤ ਹੋ ਗਈ। ਪਿੰਡ ਵਿੱਚ ਹੋਈ ਇਸ ਲੜਾਈ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

ਮ੍ਰਿਤਕ ਦੀ ਪਤਨੀ, ਬਜ਼ੁਰਗ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਦੇ ਪਰਿਵਾਰ ਦਾ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਨਾਲ ਪੁਰਾਣਾ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ ਅਤੇ ਮ੍ਰਿਤਕ ਦੀ ਪਤਨੀ ਮੁਤਾਬਕ ਉਹ ਅਤੇ ਉਸ ਦਾ ਪਤੀ ਅਤੇ ਸੱਸ ਅੱਜ ਪਿੰਡ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰ ਦੀ ਜ਼ਮੀਨੀ ਵਿਵਾਦ ਹੈ, ਉਨ੍ਹਾਂ ਦੇ ਪਰਿਵਾਰ ਵੱਲੋਂ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਉਸਦੇ ਪਤੀ ਦੀ ਮੌਤ ਹੋ ਗਈ ਉੱਥੇ ਹੀ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਜਦ ਤੱਕ ਪੁਲਿਸ ਬਲਜਿੰਦਰ ਸਿੰਘ ਦੇ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਦੋਂ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀ ਕਰਵਾਉਣਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ।

ਇਹ ਵੀ ਪੜ੍ਹੋ: ਨਾਭਾ ਜੇਲ੍ਹ ਵਿੱਚ ਬੰਦ ਸਿਆਸੀ ਆਗੂ ਖਿਲਾਫ਼ ਅਹਿਮ ਸਬੂਤ ਮਿਲੇ, ਅਦਾਲਤ ਵਿੱਚ ਕਰਾਂਗੇ ਪੇਸ਼- CM ਮਾਨ

ਉਧਰ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫਸਰ ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਜਦ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾ ਉਸਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਇਤਲਾਹ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਹੰਪੀ ਨੂੰ ਟਾਈਬ੍ਰੇਕਰ ਵਿੱਚ ਹਰਾ ਕੇ ਦਿਵਿਆ ਬਣੀ FIDE ਮਹਿਲਾ ਵਿਸ਼ਵ ਕੱਪ ਚੈਂਪੀਅਨ

Read More
{}{}