Punjab News:
ਜ਼ੀ ਪੰਜਾਬ ਦੀ ਮੁਹਿੰਮ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਵੱਲੋਂ ਲਿਖਤੀ ਰੂਪ ਵਿੱਚ ਉਨ੍ਹਾਂ ਟਰੱਕਾਂ ਦੇ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਾਹਨਾਂ ਉੱਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲੱਗੀਆਂ ਹੋਇਆ ਹਨ। ਰੂਪਨਗਰ ਵਿੱਚ ਟਰੱਕ ਚਾਲਕਾਂ ਵੱਲੋਂ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਜ਼ੀ ਮੀਡੀਆ ਦੇ ਵੱਲੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜ਼ੀ ਮੀਡੀਆ ਦੀ ਮੁਹਿੰਮ ਦੀ ਸਲਾਘਾ ਵੀ ਕੀਤੀ ਗਈ। ਉਨ੍ਹਾਂ ਨੇ ਆਖਿਆ ਕਿ ਮੇਰੇ ਵੱਲੋਂ ਜ਼ੀ ਮੀਡੀਆ ਵੱਲੋਂ ਨਸ਼ਰ ਕੀਤੀ ਗਈ ਇਹ ਖ਼ਬਰ ਨੂੰ ਵੇਖਿਆ ਗਿਆ ਸੀ। ਜਿਸ ਤੋਂ ਬਾਅਦ ਮੇਰੇ ਵੱਲੋਂ ਸਾਰੇ ਜਿਲ੍ਹਿਆਂ ਦੇ ਟਰਾਂਸਪੋਰਟ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਵਿੱਚ ਕਿਸੇ ਵੀ ਵਾਹਨ ਉੱਤੇ ਸਕਿਓਰਿਟੀ ਨੰਬਰ ਪਲੇਟ ਨਹੀਂ ਲੱਗੇ ਹਨ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ੀ ਮੀਡੀਆ ਵੱਲੋਂ ਇਸ ਮੁਹਿੰਮ ਨੂੰ ਉਦੋਂ ਤੱਕ ਨਹੀਂ ਰੋਕਿਆ ਜਾਵੇਗਾ ਜਦੋਂ ਤੱਕ ਪੰਜਾਬ ਦੇ ਸਾਰੇ ਵਾਹਨਾਂ ਉੱਤੇ ਸਕਿਓਰਿਟੀ ਨੰਬਰ ਪਲੇਟ ਨਹੀਂ ਲੱਗ ਜਾਂਦੀਆਂ।
ਦੱਸਦਈਏ ਕਿ ਜ਼ੀ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਵੱਲੋਂ ਇੱਕ ਰਿਪੋਰਟ ਤਿਆਰ ਕੀਤੀ ਗਈ ਸੀ। ਜਿਸ ਵਿੱਚ ਵੇਖਿਆ ਗਿਆ ਸੀ, ਕਿ ਰੋਪੜ- ਅਨੰਦਪੁਰ ਸਾਹਿਬ ਸੜਕ ਉੱਤੇ ਭਰਤਗੜ੍ਹ ਨੇੜ੍ਹੇ ਕਈ ਟਰੱਕ ਵੇਖੇ ਗਏ ਜਿਨ੍ਹਾਂ ਉੱਤੇ ਨੰਬਰ ਪਲੇਟਾਂ ਨਹੀਂ ਲੱਗੀਆਂ ਹੋਇਆ ਸਨ। ਅਜਿਹਾ ਵੇਖਿਆ ਗਿਆ ਕਿ ਟਰੱਕਾਂ ਦੀਆਂ ਨੰਬਰ ਪਲੇਟਾਂ ਨੂੰ ਜਾਨਬੁੱਝ ਕੇ ਮਿੱਟੀ ਦੇ ਨਾਲ ਢੱਕਣ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਜੇਕਰ ਇਹ ਟਰੱਕ ਕਿਸੇ ਨੂੰ ਟੱਕਰ ਮਾਰਕੇ ਉਨ੍ਹਾਂ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਤਾਂ ਇਨ੍ਹਾਂ ਟਰੱਕ ਦੀ ਪਛਾਣ ਕਿਵੇਂ ਹੋਵੇਗੀ।