Home >>Zee PHH Religion

Shaheedi Jor Mel: ਫ਼ਤਿਹਗੜ੍ਹ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਸਜਾਇਆ ਗਿਆ ਮਹੱਲਾ

Shaheedi Jor Mel: ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਿਮਨ ਕਰਨ ਲਈ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।

Advertisement
Shaheedi Jor Mel: ਫ਼ਤਿਹਗੜ੍ਹ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਸਜਾਇਆ ਗਿਆ ਮਹੱਲਾ
Manpreet Singh|Updated: Dec 29, 2023, 06:59 PM IST
Share

Shaheedi Jor Mel: (Jagmeet Singh) ਇਤਿਹਾਸਕ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਿਹਾ ਤਿੰਨ ਦਿਨਾਂ ਜੋੜ ਮੇਲ ਬੀਤੇ ਦਿਨ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦੇ ਨਾਲ ਸਮਾਪਤ ਹੋਇਆ। ਜਿਸ ਤੋਂ ਬਾਅਦ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਿਮਨ ਕਰਨ ਲਈ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਪ੍ਰਮੁੱਖ ਜੱਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗੁਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰੀਤੀ ਨਾਲ ਵਿਸ਼ਾਲ ਮੁਹੱਲਾ ਸਜਾਇਆ ਗਿਆ।

ਇਹ ਮੁਹੱਲਾ ਸ਼੍ਰੋਮਣੀ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼੍ਰੀ ਬਿਬਾਣਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਰਵਾਨਾ ਹੋਇਆ ਅਤੇ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਸਮਾਪਤ ਹੋਇਆ। ਜਿਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਦੇ ਸਾਹਮਣੇ ਮੌਜੂਦ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਖੇਡ ਮੈਦਾਨ ਵਿਖੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਪੁਰਾਤਨ ਵਿਰਾਸਤ ਅਨੁਸਾਰ ਘੋੜ ਸਵਾਰੀ ਅਤੇ ਗਤਕੇ ਦੇ ਅਲੌਕਿਕ ਦ੍ਰਿਸ਼ ਪੇਸ਼ ਕੀਤੇ।

ਇਹ ਵੀ ਪੜ੍ਹੋ: Raj Sabha News: ਰਾਘਵ ਚੱਢਾ ਨੂੰ ਰਾਜ ਸਭਾ 'ਚ 'ਆਪ' ਪਾਰਟੀ ਦਾ ਨੇਤਾ ਬਣਾਉਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੁਹੱਲਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਇਆ ਗਿਆ ਹੈ,ਉਨ੍ਹਾਂ ਸੰਗਤ ਨੂੰ ਗੁਰੂ ਨਾਲ ਜੁੜਨ ਅਤੇ ਸਿੱਖ ਸੱਜਣ ਦੀ ਅਪੀਲ ਕੀਤੀ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਨਿਹੰਗ ਸਿੰਘਾਂ ਨੇ ਕਿਹਾ ਕਿ ਸਾਨੂੰ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰਬਾਣੀ ਅਤੇ ਸ਼ਾਸਤਰ ਵਿੱਦਿਆ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਆਉਣ ਵਾਲਾ ਸਮਾਂ ਹੀ ਅਜਿਹਾ ਆ ਰਿਹਾ ਹੈ, ਮਾੜੇ ਸਮੇਂ ਨਾਲ ਲੜਨ ਦੇ ਲਈ ਗਤਕਾ ਜ਼ਰੂਰ ਸਿੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Veer Val Diwas: ‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਧਾਮੀ

 

Read More
{}{}