Home >>Zee PHH Religion

Guru Ramdas Ji Gurpurab 2024: ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ

Shri Guru Ramdas Ji:  ਗੁਰੂ ਰਾਮਦਾਸ ਨੇ ਚੱਕਾ ਰਾਮਦਾਸ ਜਾਂ ਰਾਮਦਾਸਪੁਰ ਦੀ ਨੀਂਹ ਰੱਖੀ ਜਿਸ ਨੂੰ ਬਾਅਦ ਇਸ ਨੂੰ ਅੰਮ੍ਰਿਤਸਰ ਕਿਹਾ ਗਿਆ। ਗੁਰੂ ਸਾਹਿਬ ਨੇ ਸੰਤੋਖਸਰ ਸਰੋਵਰ ਦੀ ਖੁਦਾਈ ਕਰਨ ਲਈ ਤੁੰਗ ਗਿਲਵਾਲੀ ਅਤੇ ਗੁਮਟਾਲਾ ਪਿੰਡਾਂ ਦੇ ਜ਼ਿਮੀਦਾਰਾਂ ਤੋਂ ਜ਼ਮੀਨਾਂ ਖਰੀਦੀਆਂ। ਬਾਅਦ ਵਿਚ ਉਨ੍ਹਾਂ ਨੇ ਸੰਤੋਖਸਰ ਦਾ ਕੰਮ ਬੰਦ ਕਰ ਦਿੱਤਾ ਅਤੇ ਅੰਮ੍ਰਿਤਸਰ ਸਰੋਵਰ ਦੀ ਖੁਦਾਈ 'ਤੇ ਪੂਰਾ ਧਿਆਨ ਦਿੱਤਾ।  

Advertisement
Guru Ramdas Ji Gurpurab 2024: ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ
Riya Bawa|Updated: Oct 19, 2024, 11:01 AM IST
Share

Guru Ramdas Ji Gurpurab 2024: ਪਵਿੱਤਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪਹਿਲਾਂ ਰਾਮਦਾਸਪੁਰ ਅਤੇ ਉਸ ਤੋਂ ਪਹਿਲਾਂ ਗੁਰੂ ਕਾ ਚੱਕ ਨਾਂ ਨਾਲ ਜਾਣੀ ਜਾਂਦੀ ਸੀ। ਅੰਮ੍ਰਿਤਸਾਰ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਹਨ। ਚੌਥੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਅੱਜ ਸਮੁੱਚੇ ਸੰਸਾਰ ਭਰ ਵਿੱਚ ਪ੍ਰਕਾਸ਼ ਪੁਰਬ 2024 ਬਹੁਤ ਹੀ ਸ਼ਰਧਾ ਭਾਵਨਾਂ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਨੇ ਸਿੱਖਾਂ ਨੂੰ ਅੰਮ੍ਰਿਤਸਰ ਵਰਗੀ ਪਵਿੱਤਰ ਧਰਤੀ 'ਤੇ ਰਾਮਦਾਸ ਸਰੋਵਰ ਬਖਸ਼ਿਆ ਜਿੱਥੇ ਹਰ ਰੋਜ਼ ਲੱਖਾਂ ਦੀ ਗਿਣਤੀ ‘ਚ ਸੰਗਤਾਂ ਦਰਸ਼ਨ ਕਰਕੇ ਆਪਣੇ ਤਨ ਮਨ ਦੀ ਠੰਢਕ ਤੇ ਸ਼ਾਂਤੀ ਲੈ ਕੇ ਪਰਤਦੀਆਂ ਹਨ।

 ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ 
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਲੱਗੀਆਂ।  ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਅੱਜ  ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। ਦੇਸ਼ਾਂ ਵਿਦੇਸ਼ਾਂ ਤੋਂ ਲਿਆਂਦੇ ਸੋਹਣੇ ਫੁੱਲਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ।

CM ਭਗਵੰਤ ਮਾਨ 

ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ, ਉੱਥੇ ਹੀ ਸਾਡਾ ਮਾਰਗਦਰਸ਼ਨ ਵੀ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਤਿਹਾਸ ਅਨੁਸਾਰ 1534 ਈਸਵੀ ਨੂੰ ਪਿਤਾ ਹਰੀਦਾਸ ਜੀ ਦੇ ਗ੍ਰਹਿ ਵਿਖੇ ਮਾਤਾ ਦਯਾ ਜੀ ਦੀ ਕੁੱਖੋਂ ਚੂਨਾ ਮੰਡੀ ਲਾਹੌਰ ਵਿਖੇ ਹੋਇਆ।

ਗੁਰੂ ਰਾਮਦਾਸ ਜੀ ਦਾ ਜਨਮ
ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਦੇ ਵਸਨੀਕ ਪਿਤਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਪਾਵਨ ਕੁੱਖੋਂ 1534 ਈ: ਨੂੰ ਹੋਇਆ। ਮਾਪਿਆਂ ਦਾ ਵੱਡਾ ਸਪੱਤਰ ਹੋਣ ਕਰਕੇ ਆਪ ਜੀ ਨੂੰ ਜੇਠਾ ਕਿਹਾ ਜਾਣ ਲੱਗਾ। ਅੰਮ੍ਰਿਤਸਰ ਦੇ ਪਿੰਡ ਬਾਸਰਕੇ ਆਪ ਜੀ ਦੇ ਨਾਨਕੇ ਹੋਣ ਕਾਰਨ ਆਪ ਜੀ ਦਾ ਆਉਣਾ ਜਾਣਾ ਬਣਿਆ ਰਹਿੰਦਾ ਸੀ। ਮਾਤਾ-ਪਿਤਾ ਦੇ ਪ੍ਰਲੋਕ ਗਮਨ ਤੋਂ ਬਾਅਦ ਅਪ ਜੀ ਗੋਇੰਦਵਾਲ ਸਾਹਿਬ ਆ ਗਏ।ਜੇਠਾ ਜੀ ਨੇ ਗੁਰੂ ਅਮਰਦਾਸ ਜੀ ਦੀ ਅਥਾਹ ਸੇਵਾ ਕੀਤੀ ਤੇ ਇਸ ਸੇਵਾ ਨਿਮਰਤਾ ਨੂੰ ਦੇਖਦਿਆਂ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ ਤੇ ਆਪਣੇ ਪਰਿਵਾਰ ਦਾ ਇਕ ਹਿੱਸਾ ਬਣਾ ਲਿਆ।

ਗੁਰੂ ਸਾਹਿਬ ਦੇ ਜੀਵਨ ਤੇ ਝਾਤ ਪਾਈਏ ਤਾਂ ਪਤਾ ਲੱਗਦਾ ਹੈ ਕਿ ਆਪ ਜੀ ਸੇਵਾ ਸਹਿਣਸ਼ੀਲਤਾ ਤੇ ਆਗਿਆਕਾਰੀ ਸੁਭਾਅ ਦੇ ਮਾਲਕ ਸਨ। ਗੁਰੂ ਸਾਹਿਬ ਨੇ ਰੂੜੀਵਾਦੀ ਪਰੰਪਰਾਂ ਨੂੰ ਤੋੜਦਿਆ ਸਿੱਖ ਧਰਮ ਨੂੰ ਸਭ ਤੋਂ ਵੱਡਮੁੱਲੀ ਦੇਣ 4 ਲਾਂਵਾਂ ਦੇ ਰੂਪ ਵਿੱਚ ਦਿੱਤੀ।

ਸਿੱਖ ਧਰਮ ਦੇ ਵਿਚ ਇਕ ਹੋਰ ਵਿਲੱਖਣਤਾ 
ਜਿਸ ਤੋਂ ਬਾਅਦ ਸਿੱਖ ਧਰਮ ਦੇ ਵਿਚ ਇਕ ਹੋਰ ਵਿਲੱਖਣਤਾ ਆ ਗਈ। ਇਸੇ ਤਰ੍ਹਾਂ ਆਪ 1581 ਈ: ਨੂੰ ਜੋਤੀ ਜੋਤਿ ਸਮਾਂ ਗਏ। ਅੰਮ੍ਰਿਤਸਰ ਸ਼ਹਿਰ ਨੂੰ ਹੋਂਦ ਵਿੱਚ ਆਏ ਕਰੀਬ ਸਾਢੇ ਚਾਰ ਸੌ ਸਾਲ ਹੋ ਗਏ ਹਨ। ਸਭ ਤੋਂ ਪਹਿਲਾਂ ਗੁਰੂ ਰਾਮਦਾਸ ਜੀ ਨੇ 1577 ਵਿਚ 500 ਬਿਘੇ ਵਿਚ ਗੁਰਦੁਆਰਾ ਸਾਹਿਬ ਦੀ ਨੀਂਹ ਰੱਖੀ। ਇਹ ਪਵਿੱਤਰ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਸਰੋਵਰ ਦੇ ਵਿਚਕਾਰ ਬਣਿਆ ਹੋਇਆ ਹੈ। ਅੰਮ੍ਰਿਤਸਰ ਨੂੰ ਗੁਰੂ ਰਾਮਦਾਸ ਜੀ ਨੇ ਵਸਾਇਆ ਸੀ ਅਤੇ ਫਿਰ ਇਹ ਸ਼ਹਿਰ ਵਪਾਰਕ ਨਜ਼ਰੀਏ ਤੋਂ ਲਾਹੌਰ ਵਰਗਾ ਮਹੱਤਵਪੂਰਨ ਕੇਂਦਰ ਬਣ ਗਿਆ ਸੀ। ਪਹਿਲਾਂ ਇਸ ਦਾ ਨਾਂ ਗੁਰੂ ਰਾਮਦਾਸ ਨਗਰੀ ਸੀ।

ਗੁਰੂ ਪਿਤਾ ਵਲੋਂ ਵੱਡੇ ਪੁੱਤਰ (ਪ੍ਰਿਥੀ ਚੰਦ) ਨੂੰ ਅਣਡਿੱਠ ਕਰ ਕੇ ਸੱਭ ਤੋਂ ਛੋਟੇ ਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰੂ ਨਾਨਕ ਕੇ ਘਰ ਦੀ ਵਡਿਆਈ (ਗੁਰਗੱਦੀ) ਦਿਤੇ ਜਾਣ ਦਾ ਪ੍ਰਿਥੀ ਚੰਦ ਵਲੋਂ ਡਟਵਾਂ ਵਿਰੋਧ ਕੀਤਾ ਗਿਆ ਪਰ ਸ੍ਰੀ ਗੁਰੂ ਰਾਮਦਾਸ ਜੀ ਵਲੋਂ 'ਤਖ਼ਤਿ ਬਹੈ ਤਖ਼ਤੈ ਕੀ ਲਾਇਕ' ਦੀ ਕਸਵੱਟੀ ਨੂੰ ਆਧਾਰ ਬਣਾ ਕੇ ਸਿਰਫ਼ ਯੋਗਤਾ ਨੂੰ ਹੀ ਪਹਿਲ ਦਿੱਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਪਣਾ ਗੱਦੀ-ਨਸ਼ੀਨ ਬਣਾ ਕੇ ਸ੍ਰੀ ਗੁਰੂ ਰਾਮਦਾਸ ਜੀ ਗੋਇੰਦਵਾਲ ਸਾਹਿਬ ਚਲੇ ਗਏ। ਕੁੱਝ ਦਿਨ ਇਥੇ ਟਿਕਾਣਾ ਕਰਨ ਤੋਂ ਬਾਅਦ ਅੱਸੂ ਮਹੀਨੇ ਦੇ ਦੂਜੇ ਦਿਨ ਮੁਤਾਬਕ ਸੰਮਤ 1638 (ਸਤੰਬਰ 1581 ਈ:) ਨੂੰ ਜੋਤੀ ਜੋਤ ਸਮਾ ਗਏ। 

Read More
{}{}