India Vs Sri Lanka: ਭਾਰਤ ਅਤੇ ਸ੍ਰੀਲੰਕਾ ਵਿਚਾਲੇ ਟੀ20 ਦੀ ਲੜੀ ਦਾ ਦੂਜਾ ਮੁਕਾਬਲਾ ਪਲੇਕੇਲੇ ਵਿੱਚ ਖੇਡਿਆ ਜਾਵੇਗਾ। ਪਹਿਲਾ ਮੈਚ ਭਾਰਤ ਨੇ ਸ੍ਰੀਲੰਕਾ ਨੂੰ 43 ਦੌੜਾਂ ਨਾਲ ਹਰਾ ਦਿੱਤਾ ਸੀ। ਭਾਰਤ ਤਿੰਨ ਮੈਚਾਂ ਦੀ ਲੜੀ ਨਾਲ 1-0 ਤੋਂ ਅੱਗੇ ਹੈ। ਭਾਰਤੀ ਟੀਮ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਮ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।
ਟਾਸ ਤੇ ਪਿੱਚ ਰਿਪੋਰਟ
ਜੇਕਰ ਦੇਖਿਆ ਜਾਵੇ ਤਾਂ ਪਲੇਕੇਲੇ ਸਟੇਡੀਅਮ ਦੀ ਪਿੱਚ 'ਤੇ ਤੇਜ਼ ਗੇਂਦਬਾਜ਼ਾਂ ਨੂੰ ਸ਼ੁਰੂਆਤ 'ਚ ਜ਼ਰੂਰ ਕੁਝ ਮਦਦ ਮਿਲਦੀ ਹੈ ਪਰ ਜਿਵੇਂ-ਜਿਵੇਂ ਖੇਡ ਅੱਗੇ ਵਧਦੀ ਹੈ, ਇਹ ਪਿੱਚ ਵੀ ਬੱਲੇਬਾਜ਼ਾਂ ਦਾ ਸਾਥ ਦਿੰਦੀ ਹੈ। ਦੂਜੀ ਪਾਰੀ 'ਚ ਇਸ ਪਿੱਚ 'ਤੇ ਦੌੜਾਂ ਬਣਾਉਣੀਆਂ ਆਸਾਨ ਹੋ ਜਾਣਗੀਆਂ। ਅਜਿਹੇ 'ਚ ਇਸ ਪਿੱਚ 'ਤੇ ਟਾਸ ਜਿੱਤਣ ਵਾਲਾ ਕਪਤਾਨ ਯਕੀਨੀ ਤੌਰ 'ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲੈ ਸਕਦਾ ਹੈ।
ਹੁਣ ਤੱਕ ਇੱਥੇ 24 ਟੀ-20 ਅੰਤਰਰਾਸ਼ਟਰੀ ਮੈਚ ਹੋ ਚੁੱਕੇ ਹਨ। ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ 13 ਵਾਰ ਜਿੱਤ ਚੁੱਕੀਆਂ ਹਨ। 9 ਮੈਚਾਂ ਵਿੱਚ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ ਇੱਥੇ ਜਿੱਤੀਆਂ ਹਨ। ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਮੌਸਮ ਦੀ ਰਿਪੋਰਟ
ਭਾਰਤ-ਸ਼੍ਰੀਲੰਕਾ ਦਾ ਦੂਜਾ ਮੈਚ ਮੀਂਹ ਕਾਰਨ ਪ੍ਰਭਾਵਿਤ ਹੋ ਸਕਦਾ ਹੈ। ਪੱਲੇਕੇਲੇ ਵਿੱਚ 28 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ 86% ਹੈ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
2021 ਤੋਂ ਬਾਅਦ ਪਹਿਲਾ ਸ਼੍ਰੀਲੰਕਾ ਦੌਰਾ
ਭਾਰਤੀ ਟੀਮ ਨੇ ਆਖਰੀ ਵਾਰ 2021 ਵਿੱਚ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਸੀ। ਭਾਰਤ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਸ਼ਿਵਮ ਦੂਬੇ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਤੇ ਮੁਹੰਮਦ ਸਿਰਾਜ।
ਸ਼੍ਰੀਲੰਕਾ: ਚਰਿਥ ਅਸਾਲੰਕਾ (ਕਪਤਾਨ), ਪਥੁਮ ਨਿਸਾੰਕਾ, ਕੁਸਲ ਮੈਂਡਿਸ (ਵੀਕੇਟ), ਕੁਸਲ ਪਰੇਰਾ, ਕਾਮਿੰਡੂ ਮੈਂਡਿਸ, ਦਾਸੁਨ ਸ਼ਨਾਕਾ, ਵਾਨਿੰਦੂ ਹਸਾਰੰਗਾ, ਮਹਿਸ਼ ਥੀਕਸ਼ਾਨਾ, ਅਸਿਥਾ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ ਅਤੇ ਮਥੀਸ਼ਾ ਪਾਥੀਰਾਨਾ।
ਇਹ ਵੀ ਪੜ੍ਹੋ : New Governor of Punjab: ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ; ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਨਵੇਂ ਗਵਰਨਰ!