Home >>ZEE PHH Tourism

Punjab Budget: ਬਜਟ ਵਿੱਚ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵੱਡਾ ਐਲਾਨ

Punjab Budget 2025: ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜੱਜਰ ਬਚੌਲੀ ਵਾਈਲਡ ਲਾਈਫ ਸੈਂਚੂਰੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

Advertisement
Punjab Budget: ਬਜਟ ਵਿੱਚ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵੱਡਾ ਐਲਾਨ
Manpreet Singh|Updated: Mar 26, 2025, 01:42 PM IST
Share

Punjab Budget 2025: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਈਲਡ ਲਾਈਫ ਸੈਂਚੂਰੀ ਨੂੰ ਬਣਾਉਣਾ ਦਾ ਐਲਾਨ ਕੀਤਾ। ਇਸ ਵਾਈਲਡ ਲਾਈਫ ਸੈਂਚੂਰੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜੱਜਰ ਬਚੌਲੀ ਵਿਖੇ ਵਿਕਸਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਵਿੱਤੀ ਸਾਲ 2025-26 ਦੌਰਾਨ ਰਾਜ ਪੱਧਰ 'ਤੇ ਯਾਦਗਾਰੀ ਸਮਾਗਮਾਂ ਦੀ ਲੜੀ ਆਯੋਜਿਤ ਕੀਤੀ ਜਾਵੇਗੀ, ਇਸ ਦੇ ਨਾਲ ਹੀ ਗੁਰੂ ਸਾਹਿਬ ਦੀਆਂ ਯਾਤਰਾਵਾਂ ਨਾਲ ਸਬੰਧਤ ਸਥਾਨਾਂ 'ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸਥਾਪਿਤ ਸ਼ਹਿਰ, ਸ੍ਰੀ ਆਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ, ਇਸ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮ ਨੇ ਕਿਹਾ ਕਿ ਸਾਡੀ ਸਰਕਾਰ ਵਾਤਾਵਰਣ ਸੰਭਾਲ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਰਾਜ ਵਿੱਚ ਹਰਿਆਵਲ ਅਤੇ ਜੈਵਿਕ ਵਿਭਿੰਨਤਾ ਨੂੰ ਵਧਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ, ਲੱਗਭਗ 3 ਕਰੋੜ ਬੂਟੇ ਲਗਾਏ ਜਾ ਚੁੱਕੇ ਹਨ, ਜਿਸ ਵਿੱਚ ਟਿਊਬਵੈੱਲਾਂ ਦੇ ਆਲੇ-ਦੁਆਲੇ ਲੱਗਭਗ 29 ਲੱਖ ਬੂਟੇ ਸ਼ਾਮਲ ਹਨ, ਵਾਤਾਵਰਣ ਸੰਤੁਲਨ ਨੂੰ ਉਤਸ਼ਾਹਿਤ ਕਰਨ ਲਈ ਮੌਜੂਦਾ ਸਾਲ ਵਿੱਚ 268 ਨਾਨਕ ਬਗੀਚੀਆਂ ਅਤੇ 46 ਪਵਿੱਤਰ ਵਣ ਵਿਕਸਤ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ, ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜੱਜਰ ਬਚੌਲੀ ਵਾਈਲਡ ਲਾਈਫ ਸੈਂਚੂਰੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਹਨਾਂ ਪਹਿਲਕਦਮੀਆਂ ਨੂੰ ਬਰਕਰਾਰ ਰੱਖਣ ਅਤੇ ਵਿਸਤਾਰ ਲਈ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਦੇ ਬਜਟ ਉਪਬੰਧ ਦੀ ਤਜਵੀਜ਼ ਹੈ।

Read More
{}{}