Punjab News: ਪੰਚਾਇਤ ਚੋਣਾਂ ਨੂੰ ਲੈ ਕੇ ਮੰਗਲਵਾਰ ਨੂੰ ਸੂਬੇ ਦੀ ਸੱਤਾਧਾਰੀ ਪਾਰਟੀ ਦਾ ਇੱਕ ਵਫ਼ਦ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਮਿਲਿਆ। ਇਸ ਮੀਟਿੰਗ ਦੌਰਾਨ ਵਫ਼ਦ ਨੇ ਸੂਬੇ ਵਿਚ ਚੱਲ ਰਹੀਆਂ ਪੰਚਾਇਤ ਚੋਣਾਂ ਨੂੰ ਸਾਫ਼ ਸੁਥਰੇ ਤੇ ਪਾਰਦਰਸ਼ਤਾ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ।
ਚੋਣ ਕਮਿਸ਼ਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦੇ ਕਈ ਥਾਵਾਂ ਤੋਂ ਸਰਪੰਚੀ ਨੂੰ ਪੈਸੇ ਦੇ ਜੋਰ ਨਾਲ ਖ਼ਰੀਦਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਜੋਕਿ ਲੋਕਤੰਤਰ ਦਾ ਮਜ਼ਾਕ ਹੈ, ਜਿਸਦੇ ਵਿਰੁਧ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: Kharar News: ਖਰੜ ਦੀ ਅਨਾਜ ਮੰਡੀ ਨਾ ਕਿਸਾਨ ਪਹੁੰਚੇ ਨਾ ਹੀ ਖਰੀਦਦਾਰ, ਮੰਡੀ ਦੇ ਹਾਲ ਬੇਹਾਲ
ਚੀਮਾ ਨੇ ਕਿਹਾ ਇਹ ਚੋਣਾਂ ਰਾਜ ਚੋਣ ਕਮਿਸ਼ਨਰ ਦੀ ਅਗਵਾਈ ਹੇਠ ਹੋ ਰਹੀਆਂ ਹਨ ਤੇ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਵੀ ਇਹ ਚਾਹੁੰਦੀ ਹੈ ਕਿ ਇਹ ਚੋਣਾਂ ਪਾਰਦਰਸ਼ਤਾ ਢੰਗ ਨਾਲ ਹੋਣ ਅਤੇ ਕਿਸੇ ਨਾਲ ਵੀ ਪੱਖਪਾਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਈ ਥਾਂ ਲੱਗ ਰਹੀਆਂ ਬੋਲੀਆਂ ਦੀ ਵੀ ਨਿਖੇਧੀ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸਤੋਂ ਇਲਾਵਾ ਚੋਣ ਅਧਿਕਾਰੀਆਂ ਨੂੰ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੇ ਹੁਕਮ ਦੇਣ ਸਹਿਤ ਸੰਵੇਦਨਸ਼ੀਲ ਬੂਥਾਂ ਅਤੇ ਗਿਣਤੀ ਵੇਲੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਵੋਟ ਦੇ ਅਧਿਕਾਰ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: Nabha News: ਪਿੰਡ ਮੱਲੇਵਾਲ ਦੇ 150 ਵੋਟਰਾਂ ਦੇ ਨਾਂਅ ਵੋਟ ਲਿਸਟ ਚੋਂ ਗਾਇਬ, ਲੋਕ ਨੇ ਕੀਤਾ ਪ੍ਰਦਰਸ਼ਨ