Home >>ZeePHH Trending News

CM Mann residence: ਗੇਟ 'ਤੇ ਸਵਾਗਤ ਕਰਨ ਪਹੁੰਚੇ CM ਮਾਨ ਤਾਂ ਸੰਜੇ ਸਿੰਘ ਨੇ ਜੱਫੀ ਪਾ ਕੇ ਚੁੱਕ ਲਿਆ ਗੋਦੀ, ਦੇਖੋ ਤਸਵੀਰਾਂ

ਕੁਝ ਦਿਨ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਪੰਜਾਬ ਪਹੁੰਚ ਗਏ ਹਨ।

Advertisement
CM Mann residence: ਗੇਟ 'ਤੇ ਸਵਾਗਤ ਕਰਨ ਪਹੁੰਚੇ CM ਮਾਨ ਤਾਂ ਸੰਜੇ ਸਿੰਘ ਨੇ ਜੱਫੀ ਪਾ ਕੇ ਚੁੱਕ ਲਿਆ ਗੋਦੀ, ਦੇਖੋ ਤਸਵੀਰਾਂ
Riya Bawa|Updated: Apr 10, 2024, 08:12 AM IST
Share

Sanjay Singh Meets Punjab CM Bhagwant Mann: ਕੁਝ ਦਿਨ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਪੰਜਾਬ ਪਹੁੰਚ ਗਏ ਹਨ। ਜਦੋਂ ਸੰਜੇ ਸਿੰਘ ਮੁੱਖ ਮੰਤਰੀ ਮਾਨ ਦੀ ਰਿਹਾਇਸ਼ 'ਤੇ ਪਹੁੰਚੇ ਤਾਂ ਦੋਵਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਲਈ।

ਇਸ ਦੌਰਾਨ ਸੰਜੇ ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਜੱਫੀ ਪਾ ਕੇ ਉੱਪਰ ਚੱਕ ਲਿਆ। 

Sanjay Singh reached CM Bhagwant Mann residence WATCH VIDEO

ਇਹ ਵੀ ਪੜ੍ਹੋ:  Sanjay Singh At CM House: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਆਪਣੇ ਘਰ ਪਹੁੰਚਣ 'ਤੇ ਕੀਤੇ ਨਿੱਘਾ ਸੁਆਗਤ

ਇਸ ਦੌਰਾਨ ਮੁੱਖ ਮੰਤਰੀ ਮਾਨ ਦੀ ਭੈਣ ਅਤੇ ਪਤਨੀ ਡਾ: ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਇੱਥੇ ਆ ਕੇ ਬਹੁਤ ਖੁਸ਼ ਹਨ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ 13 ਸੀਟਾਂ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ 'ਤੇ ਆ ਗਈ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਸੰਜੇ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ 2017 ਵਿੱਚ ਪੰਜਾਬ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਉਹ ਪੰਜਾਬ ਦੀ ਰਾਜਨੀਤੀ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਚੋਣ ਪ੍ਰਚਾਰ 'ਚ ਰੁੱਝੇ ਨਜ਼ਰ ਆ ਰਹੇ ਹਨ। ਸੋਮਵਾਰ ਨੂੰ ਉਹ ਇੰਡੀਆ ਅਲਾਇੰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਸੁਸ਼ੀਲ ਗੁਪਤਾ ਦੇ ਸਮਰਥਨ 'ਚ ਪ੍ਰਚਾਰ ਕਰਨ ਲਈ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚੇ ਸਨ।

 

Read More
{}{}