Home >>ZeePHH Trending News

Gurpreet Gogi: 'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਣ ਭੇਦਭਰੇ ਹਲਾਤਾਂ 'ਚ ਹੋਈ ਮੌਤ

Gurpreet Gogi: ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ‘ਚੋਂ ਲੰਘ ਗਈ।

Advertisement
Gurpreet Gogi: 'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਣ ਭੇਦਭਰੇ ਹਲਾਤਾਂ 'ਚ ਹੋਈ ਮੌਤ
Manpreet Singh|Updated: Jan 11, 2025, 08:02 AM IST
Share

Gurpreet Gogi: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਹੁਣ ਤੱਕ ਮਿਲੀ  ਜਾਣਕਾਰੀ ਮੁਤਾਬਿਕ ਗੋਗੀ ਦੇ ਸਿਰ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮੌਕੇ ਪੰਜਾਬ ਆਪ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਵੀ ਪਰਿਵਾਰ ਨੂੰ ਸਹਾਰਾ ਦੇਣ ਲਈ ਪਹੁੰਚੇ ਸੀ। ਜਿਨ੍ਹਾਂ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ,ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਇੱਕ ਜੀਅ ਸਾਨੂੰ ਅਲਵੀਦਾ ਆਖ ਗਿਆ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿਹਾ ਕਿ ਫਿਲਹਾਲ ਅਸੀਂ ਪਰਿਵਾਰ ਨੂੰ ਸਹਾਰਾ ਦੇਣ ਲਈ ਆਏ ਹਾਂ। ਉਹਨਾਂ ਕਿਹਾ ਕਿ ਮੌਤ ਦੇ ਕੀ ਕਾਰਣ ਨੇ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਦੱਸਿਆ ਕਿ ਮ੍ਰਿਤਕ ਗੋਗੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਗਲਤੀ ਨਾਲ ਅਚਾਨਕ ਚੱਲੀ ਗੋਲੀ ਕਾਰਣ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਾਤ ਸਾਢੇ 11 ਵਜੇ ਦੇ ਕਰੀਬ ਗੋਗੀ ਆਪਣੇ ਲਾਈਸੈਂਸੀ 25 ਬੋਰ ਪਿਸਤੌਲ ਨੂੰ ਸਾਫ ਕਰ ਰਹੇ ਸਨ ਅਤੇ ਇਸ ਦੌਰਾਨ ਅਚਾਨਕ ਚੱਲੀ ਗੋਲੀ ਉਨ੍ਹਾਂ ਦੇ ਸਿਰ ਵਿੱਚ ਵੱਜੀ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੁਆਇੰਟ ਕਮਿਸ਼ਨਰ ਮੁਤਾਬਿਕ ਪਿਸਤੌਲ ਵਿੱਚੋਂ ਸਿਰਫ ਇੱਕ ਹੀ ਫਾਇਰ ਹੋਇਆ ਹੈ। ਉਨ੍ਹਾਂ ਆਖਿਆ ਕਿ ਮੌਤ ਦਾ ਅਸਲ ਕਾਰਣ ਪੋਸਟਮਾਰਟਮ ਰਾਹੀਂ ਹੀ ਸਾਫ ਹੋਵੇਗਾ।

 

Read More
{}{}