Akali Dal News: ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਪੰਜ ਜਥੇਦਾਰਾਂ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਦੀ ਨਿਗਰਾਨੀ ਵਾਸਤੇ ਸੱਤ ਮੈਂਬਰੀ ਕਮੇਟੀ ਬਣਾ ਕੇ ਭਰਤੀ ਮੁਕੰਮਲ ਕਰਨ ਅਤੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਆਦੇਸ਼ ਦਿੱਤੇ ਸਨ। ਅਕਾਲੀ ਦਲ ’ਚ ਭਰਤੀ ਦੀ ਨਿਗਰਾਨੀ ਲਈ ਬਣੀ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਬੈਠਕ ਭਲਕੇ ਪਟਿਆਲਾ ਵਿੱਚ ਹੋਵੇਗੀ, ਫਿਲਹਾਲ ਇਹ ਮੀਟਿੰਗ ਕਿਸ ਥਾਂ ਉਤੇ ਹੋਵੇਗੀ ਇਸ ਸਬੰਧੀ ਕੋਈ ਵੀ ਜਾਣਕਾਰੀ ਸਹਾਮਣੇ ਨਹੀਂ ਆਈ ਹੈ।
ਜਥੇਦਾਰ ਸਾਹਿਬ ਵੱਲੋਂ ਵਰਕਿੰਗ ਕਮੇਟੀ ਨੂੰ ਅਪੀਲ ਕੀਤੀ ਸੀ ਕਿ ਤ ਮੈਂਬਰੀ ਨਿਗਰਾਨ ਕਮੇਟੀ ਨੂੰ ਜਲਦ ਤੋਂ ਜਲਦ ਕਾਰਜਸ਼ੀਲ ਕੀਤਾ ਜਾਵੇ। ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਨੂੰ ਲੈ ਕੇ ਕਮੇਟੀ ਮੈਂਬਰਾਂ ਤੋਂ ਇਲਾਵਾ ਹੋਰ ਵੀ ਆਗੂਆਂ ਨੂੰ ਵੱਖ ਵੱਖ ਥਾਵਾਂ ਉਪਰ ਅਬਜ਼ਰਵਰ ਲਗਾਇਆ ਗਿਆ ਸੀ। ਅਕਾਲੀ ਦਲ ਵੱਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦਾ ਕੁਝ ਕਮੇਟੀ ਮੈਂਬਰਾਂ ਵੱਲੋਂ ਪਹਿਲਾਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਕਮੇਟੀ ਮੈਂਬਰਾਂ ਦੀ ਮੰਗ ਸੀ ਕਿ ਨਿਗਰਾਨ ਕਮੇਟੀ ਦੇ ਹੀ ਅਧੀਨ ਹੀ ਭਰਤੀ ਮੁਹਿੰਮ ਚੱਲਣੀ ਚਾਹੀਦੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਇਸ ਮਾਮਲੇ ਸਬੰਧੀ ਵੱਖ-ਵੱਖ ਕਾਨੂੰਨੀ ਪੱਖਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਵਡਾਲ਼ਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਸਤਵੰਤ ਕੌਰ (ਪੁੱਤਰੀ ਅਮਰੀਕ ਸਿੰਘ) ਨੂੰ ਸ਼ਾਮਲ ਕੀਤਾ ਗਿਆ ਹੈ।