Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵੱਖ-ਵੱਖ ਅਪ੍ਰੇਸ਼ਨਾਂ ਵਿੱਚ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕੀਤਾ ਅਤੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 3 ਗਲੋਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਸਥਿਤ ਆਪਰੇਟਿਵਾਂ ਦੇ ਸੰਪਰਕ ਵਿੱਚ ਸਨ।