Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਦਾਲਤ ਨੇ ਨਿਆਇਕ ਹਿਰਾਸਤ ਵਧਾ ਦਿੱਤੀ ਹੈ। ਕੇਜਰੀਵਾਲ ਅੱਜ ਰਾਊਜ਼ ਐਵੇਨਿਊ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਜਿਥੇ ਨਿਆਇਕ ਹਿਰਾਸਤ ਵਿੱਚ ਵਾਧੇ ਨਾਲ-ਨਾਲ ਅੰਤ੍ਰਿਮ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ।
ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਇਕ ਹਿਰਾਸਤ 19 ਜੂਨ ਦਿਨ ਵਧਾ ਦਿੱਤੀ ਗਈ। ਉਥੇ ਹੀ ਅਦਾਲਤ ਨੇ ਸੀਐਮ ਕੇਜਰੀਵਾਲ ਦੀ ਸੱਤ ਦਿਨ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਕੇਜਰੀਵਾਲ ਨੇ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦੇ ਹੋਏ 7 ਦਿਨ ਦੀ ਜ਼ਮਾਨਤ ਮੰਗੀ ਸੀ। ਇਸ ਵਿਚਾਲੇ ਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਦਾ ਨਿਰਦੇਸ਼ ਵੀ ਦਿੱਤਾ ਹੈ।
ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਮੁੱਦੇ 'ਤੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਹੁਣ 9 ਜੁਲਾਈ ਨੂੰ ਇਸ ਮੁੱਦੇ ਉਤੇ ਫੈਸਲਾ ਸੁਣਾਉਣਗੇ। ਜੱਜ ਨੇ ਇਸ ਮੁੱਦੇ 'ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 28 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪੱਤਰ 'ਤੇ 9 ਜੁਲਾਈ ਨੂੰ ਨੋਟਿਸ ਲੈਣ ਦਾ ਕੀਤਾ ਫੈਸਲਾ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਰਾਜਧਾਨੀ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਨਿਵੇਸ਼ ਕਰਨ ਦੇ ਬਦਲੇ ਪੰਜਾਬ ਦੇ ਕਾਰੋਬਾਰੀਆਂ ਤੋਂ ਰਿਸ਼ਵਤ ਵੀ ਲਈ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਵਾਲੇ ਪੰਜਾਬ ਦੇ ਕਾਰੋਬਾਰੀ ਜਿਨ੍ਹਾਂ ਨੇ ਰਿਸ਼ਵਤ ਨਹੀਂ ਦਿੱਤੀ ਸੀ, ਨੂੰ ਗੁਆਂਢੀ ਸੂਬੇ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਨਿਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਕੇਜਰੀਵਾਲ ਨੇ ਤਿਹਾੜ 'ਚ ਆਤਮ ਕੀਤਾ ਸਮਰਪਣ
ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ, 'ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਤਰੀਕ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਤਮ ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਨੇ ਰਾਜਘਾਟ, ਹਨੂੰਮਾਨ ਮੰਦਰ ਦਾ ਦੌਰਾ ਕੀਤਾ ਅਤੇ ਪਾਰਟੀ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। ਸੀਐਮ ਕੇਜਰੀਵਾਲ ਨੇ ਸਾਨੂੰ ਉਨ੍ਹਾਂ ਬਾਰੇ ਨਾ ਸੋਚਣ ਅਤੇ ਕੰਮ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ