Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਲ ਬੋਰਡ ਮਾਮਲੇ ਵਿੱਚ ਜਾਰੀ ਸੰਮਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਦਰਅਸਲ ਵਿੱਚ ਅਰਵਿੰਦ ਕੇਜਰੀਵਾਲ ਅੱਜ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦਾ ਬਿਆਨ ਸਾਹਮਣੇ ਆਇਆ ਹੈ ਕਿ ਕੇਜਰੀਵਾਲ ਜਦ ਅਦਾਲਤ ਤੋਂ ਜ਼ਮਾਨਤ ਉਤੇ ਹਨ ਤਾਂ ਵਾਰ-ਵਾਰ ਈਡੀ ਸੰਮਨ ਕਿਉਂ ਭੇਜ ਰਹੀ ਹੈ। ਉਨ੍ਹਾਂ ਨੇ ਈਡੀ ਦੇ ਸੰਮਨ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ।
ਈਡੀ ਨੇ ਦਿੱਲੀ ਜਲ ਬੋਰਡ ਮਾਮਲੇ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਸੀ। ਇਸ ਸੰਮਨ ਮੁਤਾਬਕ ਸੀਐਮ ਕੇਜਰੀਵਾਲ ਨੂੰ ਅੱਜ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ। ਦਿੱਲੀ ਜਲ ਬੋਰਡ ਮਾਮਲੇ 'ਚ ਈਡੀ ਦੇ ਇਸ ਸੰਮਨ 'ਤੇ ਸੀਐਮ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਸੰਮਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਨੇ ਇਹ ਵੀ ਪੁੱਛਿਆ ਹੈ ਕਿ ਜਦੋਂ ਰਾਊਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਤਾਂ ਈਡੀ ਵਾਰ-ਵਾਰ ਸੰਮਨ ਕਿਉਂ ਭੇਜ ਰਹੀ ਹੈ। ਈਡੀ ਦੇ ਸੰਮਨ ਦਰਮਿਆਨ ਸੀਐਮ ਕੇਜਰੀਵਾਲ ਨੇ ਵੀ ਭਾਜਪਾ 'ਤੇ ਹਮਲਾ ਬੋਲਿਆ ਹੈ।
ਦਿੱਲੀ ਜਲ ਬੋਰਡ ਮਾਮਲੇ 'ਚ ਈਡੀ ਕਰ ਰਹੀ ਕਾਰਵਾਈ
ਈਡੀ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ ਕਰ ਰਿਹਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਈਡੀ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਹਾਲ ਹੀ 'ਚ ਉਨ੍ਹਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਰਿਭਵ ਕੁਮਾਰ, ਆਮ ਆਦਮੀ ਪਾਰਟੀ ਦੇ ਖਜ਼ਾਨਚੀ ਅਤੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਅਤੇ ਹੋਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ।
ਜਲ ਬੋਰਡ ਮਾਮਲੇ 'ਚ ਈਡੀ ਨੇ ਪਹਿਲਾ ਸੰਮਨ ਜਾਰੀ ਕੀਤਾ
ਹੁਣ ਉਨ੍ਹਾਂ ਨੇ ਇਸ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। 'ਆਪ' ਨੇਤਾ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਹ ਇਕ ਹੋਰ ਯੋਜਨਾ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ।
ਇਹ ਵੀ ਪੜ੍ਹੋ: Hoshiarpur Police Encounter: ਹੌਲਦਾਰ ਨੂੰ ਗੋਲ਼ੀ ਮਾਰ ਕੇ ਫ਼ਰਾਰ ਹੋਏ ਗੈਂਗਸਟਰ 'ਤੇ ਪੁਲਿਸ ਨੇ ਇਨਾਮ ਰੱਖਿਆ