Amritsar News: ਚੀਫ਼ ਖਾਲਸਾ ਦੀਵਾਨ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ ਸੱਤਿਆਜੀਤ ਸਿੰਘ ਮਜੀਠੀਆ ਦੀ ਮੈਂਬਰਸ਼ਿੱਪ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਉਹ ਪਿਛਲੀਆਂ 15 ਮੀਟਿੰਗਾਂ 'ਚ ਹਾਜ਼ਰ ਨਹੀਂ ਹੋਏ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਸੱਤਿਆਜੀਤ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਿਤਾ ਹਨ।
ਸਿਰਫ਼ ਸੱਤਿਆਜੀਤ ਸਿੰਘ ਮਜੀਠੀਆ ਹੀ ਨਹੀਂ, ਇਸ ਕਾਰਵਾਈ ਤਹਿਤ ਹੋਰ 65 ਮੈਂਬਰਾਂ ਦੀ ਵੀ ਮੈਂਬਰਸ਼ਿੱਪ ਰੱਦ ਕਰ ਦਿੱਤੀ ਗਈ ਹੈ। ਚੀਫ਼ ਖਾਲਸਾ ਦੀਵਾਨ ਦੇ ਅਧਿਕਾਰਕ ਨਿਯਮਾਂ ਅਨੁਸਾਰ, ਜੋ ਮੈਂਬਰ ਲਗਾਤਾਰ ਬੈਠਕਾਂ 'ਚ ਹਾਜ਼ਰ ਨਹੀਂ ਹੁੰਦੇ, ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ।
ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਹ ਫੈਸਲਾ ਸੰਗਠਨ ਦੀ ਕਾਰਗੁਜ਼ਾਰੀ ਅਤੇ ਜਵਾਬਦੇਹੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੀਫ਼ ਖਾਲਸਾ ਦੀਵਾਨ ਇੱਕ ਅਹਿਮ ਧਾਰਮਿਕ ਅਤੇ ਸਮਾਜਿਕ ਸੰਸਥਾ ਹੈ, ਜਿਸ ਦੀ ਸਵਧਾਨਿਕ ਬਣਤਰ ਨੂੰ ਮਜ਼ਬੂਤ ਬਣਾਈ ਰੱਖਣ ਲਈ ਇਹ ਲੋੜੀਂਦਾ ਸੀ।