Home >>ZeePHH Trending News

Bikram Singh Majithia: ਡਰੱਗ ਮਾਮਲੇ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ SIT ਅੱਗੇ ਨਹੀਂ ਹੋਣਗੇ ਪੇਸ਼

Bikram Singh Majithia: ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ।

Advertisement
Bikram Singh Majithia:  ਡਰੱਗ ਮਾਮਲੇ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ SIT ਅੱਗੇ ਨਹੀਂ ਹੋਣਗੇ ਪੇਸ਼
Manpreet Singh|Updated: Jul 18, 2024, 03:00 PM IST
Share

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਬਿਕਰਮ ਮਜੀਠੀਆ ਵੱਲੋਂ ਐਸਆਈਟੀ ਨੂੰ ਚਿੱਠੀ ਲਿਖ ਕੇ ਅੱਜ ਦੀ ਪੁੱਛਗਿੱਛ ਨੂੰ ਅੱਗੇ ਮੁਲਤਵੀ ਕਰਨ ਲਈ ਕਿਹਾ ਹੈ। ਮਜੀਠੀਆ ਨੂੰ ਐਸਆਈਟੀ ਨੇ ਅੱਜ ਪਟਿਆਲਾ ਵਿਖੇ ਤਲਬ ਕੀਤਾ ਸੀ।

ਬਿਕਰਮ ਮਜੀਠੀਆ ਨੇ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ ਅੱਜ ਦੇ ਦਿਨ ਅੰਮ੍ਰਿਤਸਰ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਮੈਂ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਾਂਗਾ। ਇਸ ਲਈ ਮਜੀਠੀਆ ਨੇ ਚਿੱਠੀ ਲਿਖ ਕੇ ਐਸਆਈਟੀ ਤੋਂ ਸਮਾਂ ਮੰਗਿਆ ਹੈ। ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅੱਜ ਪਟਿਆਲਾ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਸੀ।

ਸਿੱਟ ਨੇ ਹੁਣ ਮੁੜ ਤੋਂ ਡਰੱਗ ਮਾਮਲੇ ਵਿੱਚ ਨਾਮਜਦ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਸੰਮਨ ਭੇਜਿਆ ਹੈ। ਸਿੱਟ ਨੇ ਮਜੀਠੀਆ ਨੂੰ 20 ਜੁਲਾਈ ਨੂੰ ਮੁੜ ਤੋਂ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। 

 

ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ ਐਸਾਈਟੀ ਨੇ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ ਤਾਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਹਾਲਾਂਕਿ ਹਾਈ ਕੋਰਟ ਤੋਂ ਉਨ੍ਹਾਂ ਨੂੰ ਰਾਹਤ ਮਿਲੀ ਸੀ। ਅਦਾਲਤ ਨੇ ਐਸਆਈਟੀ ਨੂੰ ਉਨ੍ਹਾਂ ਤੋਂ 8 ਜੁਲਾਈ ਤੱਕ ਪੁੱਛਗਿੱਛ ਕਰਨ ਤੋਂ ਰੋਕ ਦਿੱਤਾ ਸੀ ਪਰ ਜਦੋਂ 8 ਜੁਲਾਈ ਨੂੰ ਮੁੜ ਸੁਣਵਾਈ ਹੋਈ ਤਾਂ ਐਸਆਈਟੀ ਨੇ ਜਾਰੀ ਕੀਤੇ ਸੰਮਨ ਵਾਪਸ ਲੈ ਲਏ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੰਮਨ ਜਾਰੀ ਕੀਤੇ ਗਏ।

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ। ਪੰਜ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

 ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਸਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ।

Read More
{}{}