Air India flight Bomb threat: ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਵੱਲ ਮੋੜ ਦਿੱਤਾ ਗਿਆ ਹੈ। ਨਿਊਯਾਰਕ ਜਾ ਰਹੀ ਇਸ ਫਲਾਈਟ ਦੇ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਏਅਰਪੋਰਟ ਵੱਲ ਮੋੜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਮੁਤਾਬਕ ਏਅਰ ਇੰਡੀਆ ਦੀ ਉਡਾਣ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ। ਜਹਾਜ਼ ਇਸ ਸਮੇਂ IGI ਹਵਾਈ ਅੱਡੇ 'ਤੇ ਹੈ ਅਤੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Hockey India League: ਹਾਕੀ ਲੀਗ 'ਚ ਪੰਜਾਬ ਦੇ ਹਰਮਨਪ੍ਰੀਤ ਹੁਣ ਤੱਕ ਦੇ ਸਭ ਤੋਂ ਮਹਿੰਗਾ ਖਿਡਾਰੀ ਬਣੇ