Chamkaur Sahib News(ਬਿਮਲ ਕੁਮਾਰ): ਚਮਕੌਰ ਸਾਹਿਬ ਦੇ ਪਿੰਡ ਕੰਧੋਲਾ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ 'ਤੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਹੋਇਆ ਹੈ। ਇਸ ਮਾਮਲੇ ਵਿੱਚ ਗਿਰਫਤਾਰੀ ਨਾ ਹੋਣ ਦੇ ਚਲਦੇ ਇਲਾਕੇ ਦੇ ਲੋਕਾਂ ਵੱਲੋਂ ਲਗਾਤਾਰ ਸਰਕਾਰ ਅਤੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਅੱਜ ਲੋਕਾਂ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਰੋਪੜ ਦੇ ਪ੍ਰਬੰਧਕੀ ਕੰਪਲੈਕਸ ਅਤੇ ਐਸਐਸਪੀ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਆਰੋਪੀ ਨੂੰ ਰਾਜਨੀਤਿਕ ਸ਼ਹਿ ਦੇ ਚਲਦੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਪੁਲਿਸ ਛਾਪੇਮਾਰੀ ਕਰਨ ਦੇ ਨਾਲ ਨਾਲ ਹਰਵਿੰਦਰ ਸਿੰਘ ਬਾਰੇ ਸੂਚਨਾ ਦੇਣ ਵਾਲੇ ਨੂੰ ਇਨਾਮੀ ਰਾਸ਼ੀ ਦੇਣ ਦੀ ਗੱਲ ਕਰ ਰਹੀ ਹੈ। ਚਮਕੋਰ ਸਾਹਿਬ ਇਲਾਕੇ ਦੇ ਲੋਕਾਂ ਵੱਲੋਂ ਅੱਜ ਰੋਪੜ ਸਕੱਤਰੇਤ ਵਿਖੇ ਐਸ ਐਸ ਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਤੇ ਦੋਸ਼ੀ ਹਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ: Pinky Dhaliwal: ਹਾਈ ਕੋਰਟ ਵੱਲੋਂ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ; ਗ੍ਰਿਫ਼ਤਾਰੀ ਉਤੇ ਲਗਾਈ ਰੋਕ
ਗੋਰਤਲਬ ਹੈ ਕਿ ਲਗਭਗ ਇੱਕ ਮਹੀਨੇ ਪਹਿਲਾਂ ਪੁਲਿਸ ਵੱਲੋ ਆਪ ਆਗੂ ਹਰਵਿੰਦਰ ਸਿੰਘ ਤੇ ਇੱਕ ਆਟੋ ਚਾਲਕ ਖਿਲਾਫ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਪਰ ਇਸ ਮਾਮਲੇ ਵਿੱਚ ਆਪ ਆਗੂ ਹਰਵਿੰਦਰ ਸਿੰਘ ਦੀ ਅਜੇ ਤੱਕ ਗਿਰਫਤਾਰੀ ਨਹੀਂ ਹੋ ਸਕੀ ਹੈ ਜਦ ਕਿ ਪੁਲਿਸ ਛਾਪੇਮਾਰੀ ਕਰਨ ਦੇ ਨਾਲ ਨਾਲ ਹਰਵਿੰਦਰ ਸਿੰਘ ਬਾਰੇ ਸੂਚਨਾ ਦੇਣ ਵਾਲੇ ਨੂੰ ਇਨਾਮੀ ਰਾਸ਼ੀ ਦੇਣ ਦੀ ਗੱਲ ਕਰ ਰਹੀ ਹੈ । ਪਰ ਇਲਾਕੇ ਦੇ ਲੋਕ ਪੁਲਿਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ।
ਇਹ ਵੀ ਪੜ੍ਹੋ: ਨਵਾਂਸ਼ਹਿਰ ਵਿੱਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ