Home >>ZeePHH Trending News

Gurpreet Gogi: ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ

Gurpreet Gogi: ਡੀਸੀਪੀ ਜਸਕਰਨ ਸਿੰਘ ਤੇਜਾ ਦਾ ਕਹਿਣਾ ਹੈ ਕਿ ਗੋਲੀ ਸਿਰ ਦੇ ਵਿੱਚ ਲੱਗੀ ਹੈ ਅਤੇ ਆਰ ਪਾਰ ਹੋਈ ਹੈ। ਪਰ ਦੂਜੇ ਪਾਸੇ ਡੀਸੀਪੀ ਨੇ ਇਹ ਬਿਆਨ ਦਿੱਤਾ ਕਿ ਗੁਰਪ੍ਰੀਤ ਬੱਸੀ ਗੋਗੀ ਆਪਣੀ ਰਿਵਾਲਵਰ ਨੂੰ ਸਾਫ ਕਰ ਰਹੇ ਸੀ।  

Advertisement
Gurpreet Gogi: ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ
Manpreet Singh|Updated: Jan 11, 2025, 09:20 AM IST
Share

Gurpreet Singh: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਗੋਲੀ ਲੱਗਣ ਕਾਰਨ ਭੇਦ ਭਰੇ ਹਲਾਤਾਂ ਵਿੱਚ ਮੌਤ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਗੋਗੀ ਦੀ ਮੌਤ ਉੱਤੇ ਦੁੱਖ ਜਤਾਇਆ ਹੈ।

ਮੁੱਖ ਮੰਤਰੀ ਮਾਨ ਨੇ ਐਕਸ ਤੇ ਪੋਸਟ ਕਰਦਿਆਂ ਲਿਖਿਆ ਕਿ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। 

ਦੱਸਦਈਏ ਕਿ ਦੇਰ ਰਾਤ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨ ਮੁਤਾਬਕ ਇਹ ਐਕਸੀਡੈਂਟਲ ਫਾਇਰ ਹੋਇਆ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਆਪਣੇ ਰਿਵਾਲਵਰ ਨੂੰ ਸਾਫ ਕਰਦੇ ਪਏ ਸੀ ਅਤੇ ਸਾਫ ਕਰਦੇ ਕਰਦੇ ਉਹਨਾਂ ਦੇ ਸਿਰ ’ਤੇ ਗੋਲੀ ਲੱਗ ਗਈ ਪਰ ਪੁਲਿਸ ਦਾ ਇਹ ਵੀ ਕਹਿਣਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰੀ ਜਾਣਕਾਰੀ ਮਿਲੇਗੀ ਅਤੇ ਫਿਲਹਾਲ ਪੁਲਿਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

 

Read More
{}{}