Home >>ZeePHH Trending News

Arvind Kejriwal News: ਸੀਐਮ ਅਰਵਿੰਦ ਕੇਜਰੀਵਾਲ ਭਲਕੇ ਐਲਜੀ ਵੀਕੇ ਸਕਸੈਨਾ ਨਾਲ ਕਰਨਗੇ ਮੁਲਾਕਾਤ

Arvind Kejriwal News: ਤਿਹਾੜ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ।

Advertisement
Arvind Kejriwal News: ਸੀਐਮ ਅਰਵਿੰਦ ਕੇਜਰੀਵਾਲ ਭਲਕੇ ਐਲਜੀ ਵੀਕੇ ਸਕਸੈਨਾ ਨਾਲ ਕਰਨਗੇ ਮੁਲਾਕਾਤ
Ravinder Singh|Updated: Sep 16, 2024, 07:20 PM IST
Share

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਤਿਹਾੜ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕੱਲ੍ਹ ਯਾਨੀ ਮੰਗਲਵਾਰ 17 ਸਤੰਬਰ ਨੂੰ ਸ਼ਾਮ 4.30 ਵਜੇ ਅਰਵਿੰਦ ਕੇਜਰੀਵਾਲ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਹੀ ਉਹ ਆਪਣਾ ਅਸਤੀਫਾ ਉਨ੍ਹਾਂ ਨੂੰ ਸੌਂਪ ਸਕਦੇ ਹਨ।

ਦੂਜੇ ਪਾਸੇ ਐਲਜੀ ਵੀਕੇ ਸਕਸੈਨਾ ਨੇ ਮਿਲਣ ਦਾ ਸਮਾਂ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਭਲਕੇ ਸਵੇਰੇ 11:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ 4:30 ਵਜੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਸਕਦੇ ਹਨ।

ਸੂਤਰਾਂ ਮੁਤਾਬਕ ਅਸਤੀਫੇ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵਿਧਾਇਕ ਦਲ ਦੇ ਨੇਤਾ ਦਾ ਨਾਂ ਅਤੇ ਸਮਰਥਨ ਪੱਤਰ LG ਨੂੰ ਸੌਂਪਣਗੇ। ਦੱਸ ਦੇਈਏ ਕਿ ਕੇਜਰੀਵਾਲ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ ਦੋ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਅਤੇ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਦੀ ਇਮਾਨਦਾਰੀ ਲਈ ਵੋਟ ਨਹੀਂ ਦਿੰਦੇ, ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ।

ਇਹ ਵੀ ਪੜ੍ਹੋ : Jaswant Singh Gajjan Majra: 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਜਮਾਨਤ ਅਰਜੀ ਰੱਦ

ਦਿੱਲੀ 'ਚ ਫਰਵਰੀ ਵਿੱਚ ਹੋਣਗੀਆਂ ਵਿਧਾਨ ਸਭਾ ਚੋਣਾਂ

ਦਿੱਲੀ ਵਿੱਚ ਅਗਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ ਅਤੇ ਫਰਵਰੀ ਦੇ ਸ਼ੁਰੂ ਵਿੱਚ ਚੋਣਾਂ ਹੋਣ ਦੀ ਉਮੀਦ ਹੈ। ਹਾਲਾਂਕਿ ਅਰਵਿੰਦ ਕੇਜਰੀਵਾਲ, ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਕਈ ਹੋਰ ਨੇਤਾ ਚਾਹੁੰਦੇ ਹਨ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਈਆਂ ਜਾਣ। ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਆਪਣੇ ਸੰਬੋਧਨ ਦੌਰਾਨ ਮੰਗ ਕੀਤੀ ਸੀ ਕਿ ਮਹਾਰਾਸ਼ਟਰ ਦੇ ਨਾਲ ਦਿੱਲੀ ਵਿੱਚ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ।

ਇਹ ਵੀ ਪੜ੍ਹੋ : Sangrur Accident News: ਬੇਕਾਬੂ ਟੈਂਪੂ ਥੱਲੇ ਆਉਣ ਨਾਲ 4 ਮਨਰੇਗਾ ਮਜ਼ਦੂਰਾਂ ਦੀ ਮੌਤ; ਕੁਝ ਨੇ ਭੱਜਕੇ ਬਚਾਈ ਜਾਨ

Read More
{}{}