Hola Mohalla: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਹੋ ਚੁੱਕੀ ਹੈ। ਹੋਲਾ ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾਕਟਰ ਗੁਰਪ੍ਰੀਤ ਕੌਰ ਸੰਮੇਤ ਤਖਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਪਹੁੰਚ ਕੇ ਉਹਨਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।