Home >>ZeePHH Trending News

Election Commissioners News: ਚੋਣ ਕਮਿਸ਼ਨਰਾਂ ਦੇ ਅਹੁਦੇ ਲਈ ਸੁਖਬੀਰ ਸੰਧੂ ਤੇ ਗਿਆਨੇਸ਼ ਕੁਮਾਰ ਦੇ ਨਾਵਾਂ 'ਤੇ ਲੱਗੀ ਮੋਹਰ; ਅਧੀਰ ਰੰਜਨ ਨੇ ਕੀਤੀ ਪੁਸ਼ਟੀ

Election Commissioners News: ਲੋਕ ਸਭਾ ਚੋਣਾਂ ਦੇ ਐਲਾਨ ਤੋਂ ਕੁਝ ਹਫਤੇ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਚੋਣ ਕਮਿਸ਼ਨਰ ਦੇ ਦੋਵੇਂ ਅਹੁਦੇ ਹੁਣ ਖਾਲੀ ਹਨ।

Advertisement
Election Commissioners News: ਚੋਣ ਕਮਿਸ਼ਨਰਾਂ ਦੇ ਅਹੁਦੇ ਲਈ ਸੁਖਬੀਰ ਸੰਧੂ ਤੇ ਗਿਆਨੇਸ਼ ਕੁਮਾਰ ਦੇ ਨਾਵਾਂ 'ਤੇ ਲੱਗੀ ਮੋਹਰ; ਅਧੀਰ ਰੰਜਨ ਨੇ ਕੀਤੀ ਪੁਸ਼ਟੀ
Ravinder Singh|Updated: Mar 14, 2024, 02:20 PM IST
Share

Election Commissioners News: ਚੋਣ ਕਮਿਸ਼ਨ ਦੇ 2 ਨਵੇਂ ਚੋਣ ਕਮਿਸ਼ਨਰਾਂ ਲਈ 2 ਨਾਵਾਂ ਉਪਰ ਮੋਹਰ ਲੱਗ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਦੀ ਅਗਵਾਈ ਵਿੱਚ ਪੈਨਲ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਤੋਂ ਇਲਾਵਾ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਅਧੀਰ ਰੰਜਨ ਚੌਧਰੀ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਪਹਿਲਾਂ ਹੀ ਚੋਣ ਕਮਿਸ਼ਨਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਚੁੱਕੀ ਹੈ। ਅਧੀਰ ਰੰਜਨ ਚੌਧਰੀ ਨੇ ਦੱਸਿਆ ਕਿ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਚੋਣ ਕਮਿਸ਼ਨਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਹੋ ਸਕਦਾ ਹੈ। ਸਾਬਕਾ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਅਤੇ ਅਰੁਣ ਗੋਇਲ ਦੇ ਹਾਲ ਹੀ ਵਿੱਚ ਦਿੱਤੇ ਅਸਤੀਫ਼ੇ ਕਾਰਨ ਚੋਣ ਕਮਿਸ਼ਨ ਵਿੱਚ ਦੋ ਚੋਣ ਕਮਿਸ਼ਨਰਾਂ ਦੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਅਹੁਦਿਆਂ ’ਤੇ ਨਿਯੁਕਤੀ ਲਈ ਅੱਜ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਕੁਝ ਹਫਤੇ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਚੋਣ ਕਮਿਸ਼ਨਰ ਦੇ ਦੋਵੇਂ ਅਹੁਦੇ ਹੁਣ ਖਾਲੀ ਹਨ। 14 ਫਰਵਰੀ ਨੂੰ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਗਏ ਸਨ। ਇਸ ਤੋਂ ਬਾਅਦ ਅਰੁਣ ਗੋਇਲ ਨੇ ਵੀ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਦਾ ਨੋਟੀਫਿਕੇਸ਼ਨ 9 ਮਾਰਚ ਨੂੰ ਜਾਰੀ ਕੀਤਾ ਗਿਆ ਸੀ। ਉਦੋਂ ਤੋਂ ਕਮਿਸ਼ਨ ਵਿੱਚ ਇਹ ਦੋਵੇਂ ਅਸਾਮੀਆਂ ਖਾਲੀ ਹਨ। ਲੋਕ ਸਭਾ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਮੁੱਖ ਚੋਣ ਕਮਿਸ਼ਨਰ ਉਪਰ ਹੈ। ਕੇਂਦਰ ਸਰਕਾਰ ਨੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜਿਆ ਜਾ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਦੀ ਅੱਜ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਚੋਣ ਕਮਿਸ਼ਨਰਾਂ ਦੇ ਨਾਵਾਂ ਉਪਰ ਅੰਤਿਮ ਮੋਹਰ ਲੱਗ ਸਕਦੀ ਹੈ। ਬਾਅਦ ਵਿੱਚ ਚੋਣ ਕਮੇਟੀ ਦੀ ਸਿਫ਼ਾਰਸ਼ ਦੇ ਆਧਾਰ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੋਣ ਕਮਿਸ਼ਨ (ਈਸੀਆਈ) ਲਈ ਦੋ ਮੈਂਬਰਾਂ ਦੀ ਨਿਯੁਕਤੀ ਕਰਨਗੇ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਅਗਵਾਈ ਵਾਲੀ ਖੋਜ ਕਮੇਟੀ ਨੇ ਇਸ ਲਈ ਪੰਜ ਉਮੀਦਵਾਰਾਂ ਦਾ ਪੈਨਲ ਤਿਆਰ ਕਰਨ ਲਈ ਮੀਟਿੰਗ ਕੀਤੀ ਹੈ।

ਤਿੰਨ ਮੈਂਬਰੀ ਚੋਣ ਕਮੇਟੀ

ਕਾਨੂੰਨ ਤਿੰਨ ਮੈਂਬਰੀ ਚੋਣ ਕਮੇਟੀ ਨੂੰ ਅਜਿਹੇ ਵਿਅਕਤੀ ਨੂੰ ਵੀ ਨਿਯੁਕਤ ਕਰਨ ਦਾ ਅਧਿਕਾਰ ਦਿੰਦਾ ਹੈ ਜਿਸ ਨੂੰ ਖੋਜ ਕਮੇਟੀ ਦੁਆਰਾ ਚੁਣਿਆ ਨਹੀਂ ਗਿਆ ਹੈ। ਦੋ ਚੋਣ ਕਮਿਸ਼ਨਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਚੋਣ ਕਮਿਸ਼ਨ ਦੇ ਇਕਲੌਤੇ ਮੈਂਬਰ ਵਜੋਂ ਰਹਿ ਗਏ ਹਨ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਨਵਾਂ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਵੱਲੋਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਜਾਂਦੀ ਸੀ। ਪਰੰਪਰਾ ਅਨੁਸਾਰ ਸਭ ਤੋਂ ਸੀਨੀਅਰ ਵਿਅਕਤੀ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਜਾਂਦਾ ਸੀ।

ਪਹਿਲਾਂ ਕਮਿਸ਼ਨ 'ਚ ਸਿਰਫ਼ ਮੁੱਖ ਚੋਣ ਕਮਿਸ਼ਨਰ ਹੁੰਦਾ ਸੀ
ਸੰਵਿਧਾਨ ਦੇ ਅਨੁਛੇਦ 324 ਦੀ ਧਾਰਾ 2 ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਅਤੇ ਉਨੇ ਹੀ ਹੋਰ ਚੋਣ ਕਮਿਸ਼ਨਰ ਹੋਣਗੇ (ਜੇਕਰ ਕੋਈ ਹੋਵੇ) ਜਿੰਨੇ ਰਾਸ਼ਟਰਪਤੀ ਸਮੇਂ-ਸਮੇਂ ਉਪਰ ਤੈਅ ਕਰ ਸਕਦਾ ਹੈ। ਚੋਣ ਕਮਿਸ਼ਨ ਕੋਲ ਪਹਿਲਾਂ ਸਿਰਫ਼ ਇਕ ਮੁੱਖ ਚੋਣ ਕਮਿਸ਼ਨ ਸੀ ਪਰ ਮੌਜੂਦਾ ਸਮੇਂ ਵਿੱਚ ਇਸ ਵਿੱਚ ਮੁੱਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਸ਼ਾਮਲ ਹਨ।

1989 'ਚ ਪਹਿਲੀ ਵਾਰ ਦੋ ਕਮਿਸ਼ਨਰ ਨਿਯੁਕਤ ਕੀਤੇ ਗਏ
ਪਹਿਲੀ ਵਾਰ 16 ਅਕਤੂਬਰ 1989 ਨੂੰ ਦੋ ਵਧੀਕ ਕਮਿਸ਼ਨਰ ਨਿਯੁਕਤ ਕੀਤੇ ਗਏ ਸਨ। ਪਰ ਉਨ੍ਹਾਂ ਦਾ ਕਾਰਜਕਾਲ 1 ਜਨਵਰੀ 1990 ਤੱਕ ਰਿਹਾ। ਬਾਅਦ ਵਿੱਚ 1 ਅਕਤੂਬਰ 1993 ਨੂੰ ਦੋ ਵਧੀਕ ਚੋਣ ਕਮਿਸ਼ਨਰ ਨਿਯੁਕਤ ਕੀਤੇ ਗਏ। ਬਹੁ-ਮੈਂਬਰੀ ਚੋਣ ਕਮਿਸ਼ਨ ਦਾ ਸੰਕਲਪ ਉਦੋਂ ਤੋਂ ਹੀ ਪ੍ਰਚਲਿਤ ਹੈ, ਜਿਸ ਵਿੱਚ ਬਹੁਮਤ ਵੋਟਾਂ ਨਾਲ ਫੈਸਲੇ ਲਏ ਜਾਂਦੇ ਹਨ।

ਕੌਣ-ਕੌਣ ਚੋਣ ਕਮੇਟੀ ਵਿੱਚ ਸ਼ਾਮਲ
ਚੋਣ ਕਮੇਟੀ ਦੇ ਚੇਅਰਮੈਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਇਸ ਵਿੱਚ ਇੱਕ ਕੇਂਦਰੀ ਮੰਤਰੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਅਧੀਰ ਰੰਜਨ ਚੌਧਰੀ ਇਸ ਦੇ ਮੈਂਬਰ ਹਨ। ਚੋਣ ਕਮਿਸ਼ਨਰਾਂ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ ਕੀਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਦੋ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਉਸੇ ਦਿਨ ਜਾਂ ਅਗਲੇ ਦਿਨ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : Shubhkaran Singh Kalash Yatra: ਕਿਸਾਨਾਂ ਦਾ ਐਲਾਨ; ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ

 

Read More
{}{}