Manish Sisodia lost: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਰ ਗਏ ਹਨ।
ਜੰਗਪੁਰਾ ਸੀਟ ਤੋਂ 'ਆਪ' ਉਮੀਦਵਾਰ ਮਨੀਸ਼ ਸਿਸੋਦੀਆ ਹਾਰ ਗਏ ਹਨ। ਇੱਥੇ ਭਾਜਪਾ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਜੇਤੂ ਰਹੇ ਹਨ। ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਅਤੇ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਮਨੀਸ਼ ਸਿਸੋਦੀਆ ਨੇ ਕਿਹਾ, "ਜੰਗਪੁਰਾ ਦੇ ਲੋਕਾਂ ਨੇ ਬਹੁਤ ਪਿਆਰ ਦਿੱਤਾ ਪਰ ਅਸੀਂ ਕਰੀਬ 600 ਵੋਟਾਂ ਨਾਲ ਪਛੜ ਗਏ। ਅਸੀਂ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਾਂ। ਉਮੀਦ ਕਰਦੇ ਹਾਂ ਕਿ ਉਹ ਜੰਗਪੁਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।"
ਇੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੁੱਖ ਮੰਤਰੀ ਅਤੇ 'ਆਪ' ਉਮੀਦਵਾਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਹਾਰ ਗਏ ਹਨ। ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਜਿੱਤ ਦਰਜ ਕੀਤੀ ਹੈ। ਇਸ ਸੀਟ ਤੋਂ ਕਾਂਗਰਸ ਨੇ ਸੰਦੀਪ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਸੀ।
ਨਵੀਂ ਦਿੱਲੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ, "ਮੈਂ ਦਿੱਲੀ ਦੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਦਿੱਲੀ ਵਿੱਚ ਬਣੀ ਇਹ ਸਰਕਾਰ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਦਿੱਲੀ ਤੱਕ ਪਹੁੰਚਾਏਗੀ। ਮੈਂ ਇਸ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੰਦਾ ਹਾਂ। ਮੈਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਇਹ ਜਿੱਤ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਲੋਕਾਂ ਦੀ ਜਿੱਤ ਹੈ।"
ਪਟਪੜਗੰਜ ਵਿਧਾਨ ਸਭਾ ਸੀਟ
ਪਟਪੜਗੰਜ ਸੀਟ ਤੋਂ ਭਾਜਪਾ ਦੇ ਅਵਧ ਓਝਾ ਹਾਰ ਗਏ ਹਨ। ਇੱਥੇ ਭਾਜਪਾ ਦੇ ਰਵਿੰਦਰ ਸਿੰਘ ਨੇਗੀ ਨੇ ਜਿੱਤ ਦਰਜ ਕੀਤੀ ਹੈ। ਹਾਰਨ ਤੋਂ ਬਾਅਦ ਪਟਪੜਗੰਜ ਵਿਧਾਨ ਸਭਾ ਸੀਟ ਤੋਂ 'ਆਪ' ਉਮੀਦਵਾਰ ਅਵਧ ਓਝਾ ਨੇ ਕਿਹਾ, "ਮੈਂ ਜਨਤਾ ਦਾ ਧੰਨਵਾਦ ਕਰਦਾ ਹਾਂ। ਮੈਂ ਦੂਜੇ ਨੰਬਰ 'ਤੇ ਆਇਆ, ਅਗਲੀ ਵਾਰ ਆਪਣੇ ਆਪ ਨੂੰ ਸਿਖਰ 'ਤੇ ਲਿਆਉਣ ਦੀ ਕੋਸ਼ਿਸ਼ ਕਰਾਂਗਾ। ਗਲਤੀ ਇਹ ਸੀ ਕਿ ਮੈਂ ਸਾਰਿਆਂ ਨੂੰ ਨਹੀਂ ਮਿਲ ਸਕਿਆ, ਸ਼ਾਇਦ ਮੈਨੂੰ ਇਸ ਲਈ ਚੰਗਾ ਸਮਾਂ ਨਹੀਂ ਮਿਲਿਆ ਪਰ ਫਿਰ ਵੀ ਮੈਂ ਇਸ ਹਾਰ ਦੀ ਨਿੱਜੀ ਜ਼ਿੰਮੇਵਾਰੀ ਲੈਂਦਾ ਹਾਂ।"