Gurdaspur News: ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਦੇ ਘਰ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਹੈ। ਇਹ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। ਇਸ ਹਮਲੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਰੇਬਾਜ਼ੀ ਸ਼ੁਰੂ ਕਰ ਦਿੱਤੀ।
ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਕਾਂਗਰਸੀ ਐਮਸੀ ਸੁਨੀਤਾ ਰਾਣੀ ਦੇ ਬੇਟੇ ਨਕੁਲ ਮਹਾਜਨ ਜੋ ਕਿ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਹਨ ਉਨਾਂ ਨੂੰ ਵਿਦੇਸ਼ੀ ਨੰਬਰ ਤੋਂ ਕਈ ਵਾਰ ਜਾਨੋ ਮਾਰਨ ਦੀ ਧਮਕੀ ਵੀ ਆ ਚੁੱਕੀ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ। ਨੌਜਵਾਨ ਆਗੂ ਦੇ ਘਰ ਉਪਰ ਗੋਲੀ ਚਲਾਉਣ ਵਾਲਾ ਨੌਜਵਾਨ ਸੀਸੀ ਟੀਵੀ ਕੈਮਰੇ ਵਿੱਚ ਵੀ ਕੈਦ ਹੋਇਆ ਹੈ। ਪੁਲਿਸ ਨੂੰ ਚਾਹੀਦਾ ਹੈ ਕਿ ਜਦ ਉਸ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਜਿਹੜੇ ਵੀ ਹੋਰ ਦੋਸ਼ੀ ਹਨ ਉਨ੍ਹਾਂ ਤੱਕ ਪਹੁੰਚ ਕੀਤੀ ਜਾਵੇ।
ਦੱਸਈਏ ਕਿ ਨਕੁਲ ਮਹਾਜਨ ਗੁਰਦਾਸਪੁਰ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ ਦੇ ਕਰੀਬੀ ਮੰਨੇ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ।