Bikram Singh Majithia: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਉਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ। ਬਿਕਰਮ ਮਜੀਠੀਆ ਮਾਮਲੇ ਵਿਚ ਮੋਹਾਲੀ ਕੋਰਟ ਵਲੋਂ ਅਗਲੀ ਸੁਣਵਾਈ 11 ਅਗਸਤ ਸੋਮਵਾਰ ਨੂੰ 2 ਵਜੇ ਤੋਂ ਬਾਅਦ ਦੀ ਪਈ ਹੈ।
ਦੱਸ ਦਈਏ ਕਿ ਜਾਣਕਰੀ ਮਿਲੀ ਹੈ ਕਿ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 1:30 ਵਜੇ ਨਿਰਧਾਰਿਤ ਹੋਈ ਸੀ ਪਰ ਸਰਕਾਰੀ ਧਿਰ ਦੇ ਵਕੀਲ ਕਰੀਬ ਇਕ ਘੰਟਾ ਦੇਰੀ ਨਾਲ ਅਦਾਲਤ ‘ਚ ਆਏ। ਉਨ੍ਹਾਂ ਦੇ ਲੇਟ ਆਉਣ ‘ਤੇ ਅਦਾਲਤ ਨੇ ਇਤਰਾਜ਼ ਜਤਾਇਆ। ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਹੋਈ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮੁੜ ਸੁਣਵਾਈ 11 ਅਗਸਤ ਸੋਮਵਾਰ ਨੂੰ ਤੈਅ ਕਰ ਦਿੱਤੀ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਉੱਥੇ ਹੀ ਮਜੀਠੀਆ ਦੀ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਅਗਸਤ ਨੂੰ ਸੁਣਵਾਈ ਹੋਵੇਗੀ। ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੋਇਆ ਹੈ।