Jalandhar News: ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ 'ਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 2 ਮੈਂਬਰ ਕੌਸ਼ਲ ਤੇ ਬੰਬੀਹਾ ਗੈਂਗ ਦੇ ਨਾਲ ਜੁੜੇ ਹੋਏ ਸਨ। ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਪੁਲਿਸ ਤੇ ਸ਼ੱਕੀਆਂ ਵਿਚਕਾਰ ਫਾਇਰਿੰਗ ਹੋਈ। ਜਿਸ ਤੋਂ ਮਗਰੋਂ ਪੁਲਿਸ ਵੱਲੋਂ ਕਰਾਸ ਫਾਇਰਿੰਗ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਹਥਿਆਰ ਵੀ ਜ਼ਬਤ ਕਰ ਲਏ ਗਏ।
ਪੁਲਿਸ ਨੂੰ ਬਦਮਾਸ਼ਾਂ ਪਾਸੋਂ ਜ਼ਬਤ ਕੀਤੇ ਗਏ ਸਾਮਾਨ ਵਿਚ 2 ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਸ਼ਾਮਲ ਹਨ। ਉਹ 4 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸੀ ਅਤੇ ਦੋਵਾਂ ਦੇ ਖਿਲਾਫ ਆਰਮਜ਼ ਐਕਟ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਐੱਫਆਈਆਰ ਦਰਜ ਹਨ।