Kangana Ranaut Uturn: ਮੰਗਲਵਾਰ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਮੰਗ ਕਰਨ ਕਰਨ ਵਾਲੇ ਬਿਆਨ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਹੁਣ ਯੂਟਰਨ ਲੈ ਲਿਆ ਹੈ।
ਕਾਬਿਲੇਗੌਰ ਹੈ ਕਿ ਕੰਗਨਾ ਦੇ ਬਿਆਨ ਤੋਂ ਭਾਜਪਾ ਨੇ ਕਿਨਾਰਾ ਕਰ ਲਿਆ ਸੀ ਅਤੇ ਕਿਹਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਉਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਬਾਅਦ ਕੰਗਨਾ ਰਣੌਤ ਨੇ ਆਪਣੇ ਸ਼ਬਦ ਵਾਪਸ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਗੱਲ ਨਾਲ ਜੇਕਰ ਕਿਸੇ ਨੂੰ ਨਿਰਾਸ਼ਾ ਹੋਈ ਹੈ ਤਾਂ ਉਨ੍ਹਾਂ ਨੂੰ ਇਸਦਾ ਖੇਦ ਹੈ।
ਕੰਗਨਾ ਰਣੌਤ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਨੇ ਉਸ ਨੂੰ ਖੇਤੀ ਕਾਨੂੰਨਾਂ ਉਤੇ ਸਵਾਲ ਕੀਤੇ ਅਤੇ ਮੈਂ ਸੁਝਾਅ ਦਿੱਤਾ ਕਿ ਕਿਸਾਨਾਂ ਨੂੰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਤੋਂ ਅਪੀਲ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਇਸ ਗੱਲ ਨਾਲ ਬਹੁਤ ਸਾਰੇ ਲੋਕ ਨਿਰਾਸ਼ ਹੋਏ ਹਨ। ਜਦ ਖੇਤੀ ਕਾਨੂੰ ਪੇਸ਼ ਹੋਏ ਸਨ ਤਾਂ ਅਸੀਂ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਦਾ ਸਮਰਥਨ ਕੀਤਾ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵੇਦਨਸ਼ੀਲਤਾ ਨਾਲ ਕਾਨੂੰਨ ਵਾਪਸ ਲਏ ਸਨ।
ਇਹ ਵੀ ਪੜ੍ਹੋ : Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ 'ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆ
ਸਾਡੇ ਸਾਰੇ ਵਰਕਰਾਂ ਦਾ ਕਰਤੱਬ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸ਼ਬਦਾਂ ਦਾ ਮਾਣ ਰੱਖੀਏ। ਮੈਨੂੰ ਇਹ ਗੱਲ ਵੀ ਧਿਆਨ ਵਿੱਚ ਰੱਖਣੀ ਪਵੇਗੀ ਕਿ ਮੈਂ ਹੁਣ ਇਕ ਕਲਾਕਾਰ ਨਹੀਂ ਭਾਜਪਾ ਦੀ ਵਰਕਰ ਹਾਂ। ਮੇਰੇ ਵਿਚਾਰ ਆਪਣੇ ਨਹੀਂ ਹੋਣੇ ਚਾਹੀਦੇ, ਪਾਰਟੀ ਦਾ ਸਟੈਂਡ ਹੋਣਾ ਚਾਹੀਦਾ। ਜੇਕਰ ਮੈਂ ਆਪਣੇ ਸ਼ਬਦਾਂ ਅਤੇ ਸੋਚ ਨਾਲ ਕਿਸੇ ਨੂੰ ਨਿਰਾਸ਼ ਕੀਤਾ ਹੈ, ਮੈਨੂੰ ਖੇਦ ਰਹੇਗਾ। ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ।
ਕਾਬਿਲੇਗੌਰ ਹੈ ਕਿ ਕੰਗਨਾ ਰਣੌਤ ਨੂੰ ਇਸ ਬਿਆਨ ਮਗਰੋਂ ਵਿਰੋਧੀ ਧਿਰਾਂ ਨੇ ਬੁਰੀ ਤਰ੍ਹਾਂ ਘੇਰ ਲਿਆ ਸੀ। ਪੰਜਾਬ ਵਿੱਚ ਕਿਸਾਨ ਆਗੂਆਂ ਨੇ ਵੀ ਕੰਗਨਾ ਦੇ ਬਿਆਨ ਦੀ ਨਿਖੇਧੀ ਕੀਤੀ ਸੀ।
ਇਹ ਵੀ ਪੜ੍ਹੋ : Kangana Ranaut News: ਕੰਗਨਾ ਰਣੌਤ ਦੇ ਤਿੰਨ ਖੇਤੀ ਕਾਨੂੰਨ ਵਾਲੇ ਬਿਆਨ ਤੋਂ ਭਾਜਪਾ ਨੇ ਕੀਤਾ ਕਿਨਾਰਾ