Kulbir Singh Zira Firing News(ਰਾਜੇਸ਼ ਕਟਾਰੀਆ): ਸਾਬਕਾ ਵਿਧਾਇਕ ਅਤੇ ਫਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ 'ਤੇ ਗੋਲੀਬਾਰੀ ਹੋਣ ਦੀ ਜਾਣਕਾਰੀ ਸਹਾਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਜ਼ੀਰਾ ਰੋਡ 'ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਵੇਲੇ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ਬੈਠੇ ਜ਼ੀਰਾ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਦਾ ਕੁੱਝ ਲੋਕਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਜਿਨ੍ਹਾਂ ਦੇ ਵੱਲੋਂ ਉਨ੍ਹਾਂ ਉੱਤੇ ਗੋਲੀਬਾਰੀ ਕੀਤੀ ਗਈ ਹੈ।
ਇੱਕ ਘਟਨਾ ਦਾ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕੁਲਬੀਰ ਜੀਰਾ ਦੀ ਕਾਰ ਜਾ ਰਹੀ ਹੈ ਅਤੇ ਪਿੱਛੇ ਤੋਂ ਇੱਕ ਕ੍ਰੇਟਾ ਕਾਰ ਲੰਘ ਰਹੀ ਹੈ।
ਇਸ ਘਟਨਾ ਦੀ ਜਾਣਕਾਰੀ ਕੁਲਬੀਰ ਸਿੰਘ ਜ਼ੀਰਾ ਨੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।