Home >>ZeePHH Trending News

Lawrence Bishnoi Interview: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਹਾਈਕੋਰਟ ਨੇ ਰਾਜਸਥਾਨ ਸਰਕਾਰ ਨੂੰ ਵੀ ਬਣਾਇਆ ਧਿਰ

Lawrence Bishnoi Interview: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਕੇਸਾਂ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਸਾਹਮਣੇ ਆਏ ਹਨ। ਐਸਆਈਟੀ ਨੇ ਖੁਲਾਸਾ ਕੀਤਾ ਸੀ ਕਿ ਇਹ ਇੰਟਰਵਿਊ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਲਈਆਂ ਗਈਆਂ ਸਨ।

Advertisement
Lawrence Bishnoi Interview: ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਹਾਈਕੋਰਟ ਨੇ ਰਾਜਸਥਾਨ ਸਰਕਾਰ ਨੂੰ ਵੀ ਬਣਾਇਆ ਧਿਰ
Manpreet Singh|Updated: Aug 21, 2024, 02:11 PM IST
Share

Lawrence Bishnoi Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਕੇਸ ਵਿੱਚ ਹਾਈ ਕੋਰਟ ਦੀ ਸਹਾਇਤਾ ਕਰ ਰਹੇ ਵਕੀਲ ਤਨੂ ਬੇਦੀ ਨੇ ਅੱਜ ਰਾਜਸਥਾਨ ਸਰਕਾਰ ਨੂੰ ਇਸ ਕੇਸ ਵਿੱਚ ਧਿਰ ਬਣਾਉਣ ਲਈ ਅਰਜ਼ੀ ਦਿੱਤੀ ਹੈ।

ਐਸਆਈਟੀ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਗੈਂਗਸਟਰ ਬਿਸ਼ਨੋਈ ਦੀ ਇੱਕ ਇੰਟਰਵਿਊ ਰਾਜਸਥਾਨ ਵਿੱਚ ਹੋਈ ਸੀ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 3 ਸਤੰਬਰ ਨੂੰ ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਵੀਸੀ ਰਾਹੀਂ ਪੇਸ਼ੀ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ ਦੇ ਖਰੜ ਸਥਿਤ ਸੀਆਈਏ ਕੰਪਲੈਕਸ ਵਿੱਚ ਹੋਈ ਪਹਿਲੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਇਸ ਲਈ ਦੋਸ਼ੀ ਸੀਨੀਅਰ ਅਧਿਕਾਰੀਆਂ ਦੀ ਪਛਾਣ ਕਰਕੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖੁਲਾਸਾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਏ (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਦੇ ਖਰੜ ਪੁਲਿਸ ਸਟੇਸ਼ਨ (ਮੁਹਾਲੀ) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।

ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਡੀਜੀਪੀ ਮਨੁੱਖੀ ਅਧਿਕਾਰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਨੂੰ ਸੌਂਪ ਦਿੱਤੀ ਸੀ। ਐਸਆਈਟੀ ਵੱਲੋਂ ਸੀਲਬੰਦ ਰਿਪੋਰਟ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਪਹਿਲੀ ਇੰਟਰਵਿਊ ਸੀਆਈਏ ਦੇ ਖਰੜ ਥਾਣੇ ਵਿੱਚ ਹੋਈ ਸੀ। ਖਾਸ ਗੱਲ ਇਹ ਹੈ ਕਿ ਸਤੰਬਰ 2022 'ਚ ਰਿਕਾਰਡ ਕੀਤਾ ਗਿਆ ਇਹ ਇੰਟਰਵਿਊ 7 ਮਹੀਨਿਆਂ ਬਾਅਦ ਮਾਰਚ 2023 'ਚ ਰਿਲੀਜ਼ ਕੀਤਾ ਗਿਆ ਸੀ।

 

Read More
{}{}