Home >>ZeePHH Trending News

ਲਿਵ-ਇਨ ਰਿਲੇਸ਼ਨਸ਼ਿਪ ਭਾਰਤੀ ਕਦਰਾਂ-ਕੀਮਤਾਂ ਦੇ ਵਿਰੁੱਧ, ਇਲਾਹਾਬਾਦ ਹਾਈਕੋਰਟ ਨੇ ਕੀਤੀ ਸਖ਼ਤ ਟਿੱਪਣੀ

Live In Relationships Are Against Indian Values: ਇਲਾਹਾਬਾਦ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਤੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਲਿਵ-ਇਨ ਰਿਲੇਸ਼ਨਸ਼ਿਪ ਦੀ ਧਾਰਨਾ ਭਾਰਤੀ ਮੱਧ ਵਰਗੀ ਸਮਾਜ ਵਿੱਚ ਸਥਾਪਿਤ ਕਾਨੂੰਨਾਂ ਦੇ ਵਿਰੁੱਧ ਹੈ। 

Advertisement
ਲਿਵ-ਇਨ ਰਿਲੇਸ਼ਨਸ਼ਿਪ ਭਾਰਤੀ ਕਦਰਾਂ-ਕੀਮਤਾਂ ਦੇ ਵਿਰੁੱਧ, ਇਲਾਹਾਬਾਦ ਹਾਈਕੋਰਟ ਨੇ ਕੀਤੀ ਸਖ਼ਤ ਟਿੱਪਣੀ
Dalveer Singh|Updated: Jun 27, 2025, 09:58 AM IST
Share

Live In Relationships Are Against Indian Values: ਵਿਆਹ ਦਾ ਝੂਠਾ ਵਾਅਦੇ ਕਰਕੇ ਇਕ ਲੜਕੀ ਨਾਲ ਯੋਨ-ਸੋਸ਼ਣ ਦੇ ਆਰੋਪੀ ਵਿਅਕਤੀ ਨੂੰ ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਆਰੋਪੀ ਵਿਅਕਤੀ ਨੂੰ ਜ਼ਮਾਨਤ ਦਿੰਦੇ ਹੋਏ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਤੇ ਸਖ਼ਤ ਟਿੱਪਣੀ ਕੀਤੀ ਅਤੇ ਲਿਵ-ਇਨ ਦੀ ਧਾਰਨਾ ਨੂੰ ਭਾਰਤੀ ਮੱਧ ਵਰਗੀ ਸਮਾਜ ਵਿੱਚ ਸਥਾਪਿਤ ਕਾਨੂੰਨਾਂ ਦੇ ਵਿਰੁੱਧ ਦੱਸਿਆ। ਅਦਾਲਤ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਲਿਵ-ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਦੇਣ ਤੋਂ ਬਾਅਦ, ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦਾ ਹੜ੍ਹ ਆ ਗਿਆ ਹੈ। ਕੋਰਟ ਨੇ ਕਿਹਾ ਕਿ ਲਿਵ-ਇਨ ਰਿਲੇਸ਼ਨਸ਼ਿਪ ਮਰਦਾਂ ਨਾਲੋਂ ਔਰਤਾਂ ਨੂੰ ਜ਼ਿਆਦਾ ਨੁਕਸਾਨ ਪਹੁੰਚਾਉਂਦਾ ਹੈ ਕਿਉਂਕਿ ਲਿਵ-ਇਨ ਦੇ ਸੰਬੰਧਾਂ ਤੋਂ ਬਾਅਦ ਮਰਦ ਅੱਗੇ ਵਧ ਕੇ ਕਿਸੇ ਹੋਰ ਨਾਲ ਵਿਆਹ ਕਰਵਾ ਸਕਦਾ ਹੈ ਪਰ ਬ੍ਰੇਕਅੱਪ ਤੋਂ ਬਾਅਦ ਔਰਤਾਂ ਲਈ ਵਿਆਹ ਕਰਵਾਉਣਾ ਮੁਸ਼ਕਿਲ ਹੋ ਜਾਂਦਾ ਹੈ।  

ਜਸਟਿਸ ਸਿਧਾਰਥ ਨੇ ਇਹ ਟਿੱਪਣੀ ਸ਼ੇਨ ਆਲਮ ਨਾਮਕ ਨੌਜਵਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੀਤੀ। ਪਟੀਸ਼ਨਕਰਤਾ 'ਤੇ ਦੋਸ਼ ਹੈ ਕਿ ਉਸਨੇ ਲਿਵ-ਇਨ ਵਿੱਚ ਰਹਿੰਦੇ ਹੋਏ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨਕਰਤਾ ਜੋ ਇਸ ਮਾਮਲੇ ਵਿੱਚ 25 ਫਰਵਰੀ 2025 ਤੋਂ ਹੀ ਜੇਲ੍ਹ ਵਿੱਚ ਬੰਦ ਹੈ, ਉਸਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਜ਼ਮਾਨਤ ਦੀ ਅਪੀਲ ਕੀਤੀ।  

ਕੋਈ ਵੀ ਲੜਕੀ ਨਾਲ ਵਿਆਹ ਕਰਨ ਲਈ ਤਿਆਰ ਨਹੀਂ

ਪੀੜਤ ਲੜਕੀ ਦੇ ਵਕੀਲ ਨੇ ਕਿਹਾ ਕਿ ਦੋਸ਼ੀ ਨੌਜਵਾਨ ਨੇ ਉਸਦਾ ਸ਼ੋਸ਼ਣ ਕੀਤਾ ਹੈ, ਹੁਣ ਕੋਈ ਵੀ ਪੀੜਤ ਨਾਲ ਵਿਆਹ ਕਰਨ ਲਈ ਤਿਆਰ ਨਹੀਂ ਹੈ। ਪੀੜਤ ਲੜਕੀ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਲਿਵ-ਇਨ ਰਿਲੇਸ਼ਨਸ਼ਿਪ ਵੱਲ ਬਹੁਤ ਆਕਰਸ਼ਿਤ ਹੈ, ਪਰ ਲਿਵ-ਇਨ ਰਿਲੇਸ਼ਨਸ਼ਿਪ ਦੇ ਮਾੜੇ ਪ੍ਰਭਾਵ ਮੌਜੂਦਾ ਮਾਮਲਿਆਂ ਵਾਂਗ ਹੀ ਹਨ। ਹਾਈਕੋਰਟ ਨੇ ਮਾਮਲੇ ਵਿੱਚ ਪਟੀਸ਼ਨਕਰਤਾ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ।

Read More
{}{}