Home >>ZeePHH Trending News

Manish Sisodia: ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਹੁਣ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ

Manish Sisodia: ਰਾਊਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਅਰਜ਼ੀ 'ਤੇ ਸੁਣਵਾਈ ਕੀਤੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ 'ਤੇ ਸੀਬੀਆਈ ਅਤੇ ਈਡੀ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ।

Advertisement
Manish Sisodia: ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ ਹੁਣ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ
Manpreet Singh|Updated: Apr 12, 2024, 03:05 PM IST
Share

Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਊਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਅਰਜ਼ੀ 'ਤੇ ਸੁਣਵਾਈ ਕੀਤੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ 'ਤੇ ਸੀਬੀਆਈ ਅਤੇ ਈਡੀ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ। ਹੁਣ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ 'ਤੇ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਉਸ ਨੇ ਇਸ ਸਬੰਧੀ ਰਾਊਜ਼ ਐਵੇਨਿਊ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਨੇ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੇ ਹਾਲ ਹੀ ਵਿੱਚ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਸੀ। ਹੁਣ ਇਕ ਵਾਰ ਫਿਰ ਉਸ ਨੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।

Read More
{}{}