Banur News: ਬਨੂੜ ਦੇ ਨਜ਼ਦੀਕੀ ਪਿੰਡ ਗੱਜੂ ਖੇੜਾ ਤੋਂ ਰੌਂਗਟੇ ਖੜੇ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਨਕਾਬਪੋਸ਼ ਨੌਜਵਾਨਾਂ ਨੇ ਇੱਕ ਮੈਡੀਕਲ ਹਾਲ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਸਾਰੀ ਘਟਨਾ CCTV ਕੈਮਰੇ 'ਚ ਕੈਦ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਦੇਰ ਰਾਤ ਮੈਡੀਕਲ ਹਾਲ 'ਤੇ ਨਸ਼ੀਲੇ ਕੈਪਸੂਲਾਂ ਦੀ ਮੰਗ ਲਈ ਆਏ। ਜਦੋਂ ਮੈਡੀਕਲ ਸਟਾਫ ਨੇ ਉਨ੍ਹਾਂ ਨੂੰ ਕੈਪਸੂਲ ਨਾ ਹੋਣ ਦੀ ਗੱਲ ਦੱਸੀ, ਤਾਂ ਉਹ ਬਹਿਸ ਕਰਦੇ ਹੋਏ ਧਮਕੀਆਂ ਦੇ ਕੇ ਚਲੇ ਗਏ। ਕੁਝ ਸਮੇਂ ਬਾਅਦ ਉਹ ਮੁੜ ਆਪਣੇ ਹੋਰ ਸਾਥੀਆਂ ਨਾਲ ਵਾਪਸ ਆਏ ਅਤੇ ਮੂੰਹ ਢੱਕ ਕੇ ਤਲਵਾਰਾਂ ਨਾਲ ਮੈਡੀਕਲ ਕਰਮਚਾਰੀਆਂ ਉੱਤੇ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ ਤਿੰਨ ਜਣੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲੇਦੀ ਹੀ ਬਨੂੜ ਪੁਲਿਸ ਨੇ ਮੌਕੇ ਉੱਤੇ ਪਹੁੰਚੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੈਡੀਕਲ ਹਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜੇ ਵਿੱਚ ਲੈ ਲਈ ਹੈ। ਜਿਸ ਦੇ ਅਧਾਰ ਉਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗਿਰਫਤਾਰੀ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।