Home >>ZeePHH Trending News

Punjab Politics: ਮੰਤਰੀ ਧਾਲੀਵਾਲ ਨੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਬਦਾਵਲੀ ਨੂੰ ਲੈ ਕੇ ਚੁੱਕੇ ਸਵਾਲ

Punjab Politics: ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਬਦਾਵਲੀ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਰੰਧਾਵਾ ਨੂੰ ਆਪਣੀ ਸ਼ਬਦਾਵਲੀ ਉੱਤੇ ਕੰਟਰੋਲ ਕਰਨਾ ਚਾਹੀਦਾ ਹੈ। 

Advertisement
Punjab Politics: ਮੰਤਰੀ ਧਾਲੀਵਾਲ ਨੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਬਦਾਵਲੀ ਨੂੰ ਲੈ ਕੇ ਚੁੱਕੇ ਸਵਾਲ
Manpreet Singh|Updated: Nov 13, 2024, 05:41 PM IST
Share

ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦਾ ਉਨ੍ਹਾਂ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਪਹਿਲੇ ਗੇੜ ਵਿੱਚ ਉਨ੍ਹਾਂ ਦਾ ਪ੍ਰਚਾਰ ਪੂਰਾ ਹੋ ਚੁੱਕਿਆ ਹੈ ਅਤੇ ਦੂਸਰੇ ਗੇੜ ਵਿੱਚ ਹੁਣ ਪ੍ਰਚਾਰ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਪਰਿਵਾਰਵਾਦ ਬਹੁਤ ਵੱਡਾ ਮੁੱਦਾ ਹੈ। ਜਿਸ ਨੂੰ ਲੈ ਕੇ ਲੋਕ ਨੇ ਕਿਹਾ ਸੁਖਜਿੰਦਰ ਸਿੰਘ ਰੰਧਾਵਾ ਦਾ ਹੈਂਕੜਬਾਜ਼ ਰਵਈਆ ਬਹੁਤ ਚਿਰ ਤੋਂ ਦੇਖ ਲਿਆ ਜੋ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਵੀ ਬਹੁਤ ਘਟੀਆ ਸ਼ਬਦਾਵਲੀ ਨਾਲ ਬੋਲਦੇ ਹਨ।

ਅਰਵਿੰਦ ਕੇਜਰੀਵਾਲ ਬਾਰੇ ਗਲਤ ਸ਼ਬਦਾਵਲੀ ਬੋਲਣ ਉੱਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਾਡੀ ਮਾਂ ਹਮੇਸ਼ਾ ਘਰੋਂ ਸਿੱਖਾ ਦੇ ਕੇ ਤੋਰਦੀ ਹੈ ਕਿ ਬਾਹਰ ਜਾ ਕੇ ਕਿਸੇ ਨੂੰ ਗਲਤ ਸ਼ਬਦਾਵਲੀ ਨਹੀਂ ਵਰਤਨੀ ਲੇਕਿਨ ਮੈਨੂੰ ਨਹੀਂ ਪਤਾ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਲਣ ਪੋਸ਼ਣ ਕਿਸ ਤਰੀਕੇ ਦਾ ਹੋਇਆ ਹੈ ਅਤੇ ਮਾਤਾ ਪਿਤਾ ਨੇ ਕਿਸ ਤਰ੍ਹਾਂ ਦੀ ਸਿੱਖਿਆ ਦਿੱਤੀ ਹੈ। ਜੋ ਕਿ ਇਸ ਤਰ੍ਹਾਂ ਦੀ ਬੋਲ ਬਾਣੀ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੀ ਬੋਲੀ ਉੱਤੇ ਕੰਟਰੋਲ ਕਰਨਾ ਚਾਹੀਦਾ ਹੈ। ਉਹ ਲੋਕ ਸਭਾ ਦੇ ਮੈਂਬਰ ਹਨ। ਜੇਕਰ ਕੋਈ ਅਫਸਰ ਕੰਮ ਨਹੀਂ ਕਰਦਾ ਤਾਂ ਉਸ ਖਿਲਾਫ਼ ਲਿਖਤੀ ਤੌਰ ਉੱਤੇ ਵੀ ਬਹੁਤ ਕੁਝ ਕੀਤਾ ਜਾ ਸਕਦਾ ਹੈ। ਪਰ ਇਸ ਤਰ੍ਹਾਂ ਗਲਤ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

Read More
{}{}