Home >>ZeePHH Trending News

ਲੁਧਿਆਣਾ ਵੈਸਟ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ

Sanjeev Arora News: ਸਹੁੰ ਚੁੱਕ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann), ਪੰਜਾਬ ਕੈਬਨਿਟ ਦੇ ਕਈ ਮੰਤਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੋਂ ਇਲਾਵਾ ਹੋਰ ਹਾਜ਼ਰ ਸਨ।

Advertisement
ਲੁਧਿਆਣਾ ਵੈਸਟ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
Manpreet Singh|Updated: Jul 03, 2025, 01:23 PM IST
Share

Sanjeev Arora News: ਪੰਜਾਬ ਦੀ ਆਪ ਸਰਕਾਰ ਦੇ ਮੰਤਰੀ ਮੰਡਲ ਸੱਤਵੀਂ ਵਾਰ ਵਿਸਥਾਰ ਹੋਇਆ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੰਜੀਵ ਅਰੋੜਾ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ।

ਸਹੁੰ ਚੁੱਕ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann), ਪੰਜਾਬ ਕੈਬਨਿਟ ਦੇ ਕਈ ਮੰਤਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੋਂ ਇਲਾਵਾ ਹੋਰ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਉਤੇ ਜ਼ਿਮਨੀ ਚੋਣ ਹੋਈ ਸੀ। ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਨੇ ਆਪਣੇ ਵਿਰੋਧ ਕਾਂਗਰਸ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਰਾਜ ਸਭਾ ਮੈਂਬਰ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਸੀ।

Read More
{}{}