Home >>ZeePHH Trending News

Punjab News: ਨਿਤਿਨ ਗਡਕਰੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਸਰਕਾਰ ਦੇ ਮੰਤਰੀਆਂ ਦਾ ਠੋਕਵਾਂ ਪਲਟਵਾਰ

NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਅਤੇ ਇਸ ਦੌਰਾਨ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਪੱਤਰ ਲਿਖਿਆ ਹੈ। NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ  

Advertisement
Punjab News: ਨਿਤਿਨ ਗਡਕਰੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਸਰਕਾਰ ਦੇ ਮੰਤਰੀਆਂ ਦਾ ਠੋਕਵਾਂ ਪਲਟਵਾਰ
Manpreet Singh|Updated: Aug 10, 2024, 05:19 PM IST
Share

Punjab News: ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਪੱਤਰ ਲਿਖਿਆ ਹੈ। ਇਸ ਚਿੱਠੀ ਵਿੱਚ ਨਿਤਿਨ ਗਡਕਰੀ ਨੇ NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਜਿਸ ਤੋਂ ਬਾਅਦ ਸੂਬੇ ਵਿੱਚ ਸਿਆਸਤ ਕਾਫੀ ਜ਼ਿਆਦਾ ਗਰਮਾ ਗਈ ਹੈ। ਪੰਜਾਬ ਸਰਕਾਰ ਦੇ ਮੰਤਰੀ ਨੇ ਨਿਤਿਨ ਗਡਕਰੀ ਵੱਲੋਂ ਚੁੱਕੇ ਸਵਾਲਾਂ ਦਾ ਠੋਕਵਾਂ ਜਵਾਬ ਦਿੱਤਾ ਹੈ।

ਇਸ ਚਿੱਠੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਵੀ ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਦਾ ਕੰਮ ਮੁੱਖ ਮੰਤਰੀ ਦਾ ਹੁੰਦਾ ਹੈ। ਜਿਸ ਨੂੰ ਉਹ ਕਰਨ ਵਿੱਚ ਫੇਲ੍ਹ ਹੋਏ ਹਨ। ਜੇਕਰ ਇਹ ਪ੍ਰੋਜੈਕਟ ਕੱਲ੍ਹ ਨੂੰ ਬੰਦ ਹੋ ਜਾਂਦੇ ਹਨ ਤਾਂ ਇਸ ਨੁਕਸਾਨ ਦੀ ਭਰਪਾਈ ਕੌਣ ਕਰੇਗਾ।

ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਿਤਿਨ ਗਡਕਰੀ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ। NHAI ਦੇ ਕਈ ਪ੍ਰੋਜੈਕਟਾਂ 'ਤੇ ਕੰਮ ਹੌਲੀ ਰਫਤਾਰ ਨਾਲ ਜ਼ਰੂਰ ਚੱਲ ਰਿਹਾ ਹੋਵੇਗਾ, ਉਸ ਦਾ ਕਾਰਨ ਹੈ ਕਿਸਾਨਾਂ ਲਈ 3 ਸਾਲ ਪਹਿਲਾਂ ਬਣਾਏ ਤਿੰਨ ਕਾਲੇ ਕਾਨੂੰਨ ਗਏ ਹਨ। ਉਨ੍ਹਾਂ ਕਾਰਨ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ 'ਤੇ ਕੋਈ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ ਦੀ ਨਸੀਹਤ ਦਿੱਤੀ ਹੈ। ਜੇਕਰ ਕੋਈ ਵੀ ਸਮੱਸਿਆ ਹੈ ਤਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਇਕੱਠੇ ਬੈਠ ਕੇ ਸਮੱਸਿਆ ਦਾ ਹੱਲ ਕਰ ਸਕਦੇ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਭਾਜਪਾ ਆਗੂਆਂ ਨੇ ਝੂਠ ਬੋਲਣ ਦਾ ਠੇਕਾ ਚੁੱਕ ਲਿਆ ਹੈ। ਕੇਂਦਰ ਨੇ ਸਾਡੇ ਫੰਡ ਬੰਦ ਕਰ ਦਿੱਤੇ ਗਏ ਹਨ ਅਤੇ ਲੀਡਰ ਨੂੰ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ। ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਲੋਕਾਂ ਵਿੱਚ ਕਾਫੀ ਜ਼ਿਆਦਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਮੁੱਦੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੱਲਬਾਤ ਕਰਨ ਤਾਂ ਜੋ ਇਸ ਮਸਲੇ ਦਾ ਠੋਸ ਹੱਲ ਨਿੱਕਲ ਸਕੇ।

ਬੀਜੇਪੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਦੀ ਤਰੱਕੀ ਦੇ ਲਈ ਉਹ ਖੁੱਦ ਅੱਗੇ ਹੋ ਕੇ ਇਸ ਮਸਲੇ ਦਾ ਹੱਲ ਕਰਵਾਉਣ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੰਬੇ ਸਮੇਂ ਤੱਕ ਬੰਦ ਨਹੀਂ ਹੋਣੇ ਚਾਹੀਦੀ। ਪੰਜਾਬ ਵਿੱਚ ਤਰੱਕੀ ਦੀ ਕਾਫੀ ਜ਼ਿਆਦਾ ਲੋੜ ਹੈੈ।

ਦੱਸਦਈਏ ਕਿ ਜਲੰਧਰ ਅਤੇ ਲੁਧਿਆਣਾ ਵਿੱਚ NHAI ਦੇ ਅਧਿਕਾਰੀਆਂ ਨਾਲ ਕੁੱਟਮਾਰ ਦੇ ਮਾਮਲੇ ਸਹਾਮਣੇ ਆਏ ਸਨ। ਜਿਸ ਤੋਂ ਬਾਅਦ NHAI ਦੇ ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੂੰ ਚਿੱਠੀ ਲਿਖੀ ਗਈ ਸੀ। ਜਿਸ ਵਿਚ ਜਾਣਕਾਰੀ ਦਿੱਤੀ ਗਈ ਸੀ ਕਿ ਜਲੰਧਰ ਤੇ ਲੁਧਿਆਣਾ ਜ਼ਿਲ੍ਹਿਆਂ ’ਚ ਇਸ ਵੇਲੇ ‘ਭਾਰਤ ਦੀ ਰਾਸ਼ਟਰੀ ਹਾਈਵੇਅ ਅਥਾਰਟੀ’ (ਐਨਐਚਏਆਈ) ਦੇ ਠੇਕੇਦਾਰ ਇਸ ਐਕਸਪ੍ਰੈੱਸਵੇਅ ਦੇ ਨਿਰਮਾਣ ’ਚ ਕੰਮ ਕਰ ਰਹੇ ਹਨ ਪਰ ਉਥੇ ਠੇਕੇਦਾਰਾਂ ਨੂੰ ਕੁੱਝ ਲੋਕਾਂ ਵੱਲੋਂ ਜਿਊਂਦੇ ਜੀਅ ਸਾੜਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਰਜ਼ੀ ਦਫ਼ਤਰ ਦੀ ਭੰਨ ਤੋੜ ਦੀ ਵੀ ਗੱਲ ਆਖੀ ਜਾ ਰਹੀ ਹੈ। ਜਲੰਧਰ ਵਿੱਚ ਕੁਝ ਕਰਮਚਾਰੀਆਂ ਨਾਲ ਕੁੱਟਮਾਰ ਵੀ ਹੋਈ ਦੱਸੀ ਜਾਂਦੀ ਹੈ। ਇਹ ਚਿੱਠੀ ਮਿਲਣ ਤੋਂ ਬਾਅਦ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਉਨ੍ਹਾਂ ਤੁਰੰਤ ਸੂਬੇ ਦੇ ਡੀਜੀਪੀ ਨੂੰ ਇਹ ਸ਼ਿਕਾਇਤ ਭੇਜ ਕੇ ਤੁਰਤ ਐਫ਼ਆਈਆਰ ਦਰਜ ਕਰਨ ਲਈ ਆਖਿਆ ਸੀ। 

 

Read More
{}{}