Patiala News: ਪਟਿਆਲਾ ਪੁਲਿਸ ਨੇ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ 5 ਗੁਰਗਿਆਂ ਸਮੇਤ ਕੁੱਲ 7 ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਗੈਂਗਸਟਰ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ।
ਪੁਲਿਸ ਨੇ ਦੱਸਿਆ ਕਿ ਗਿਰਫ਼ਤਾਰ ਵਿਅਕਤੀਆਂ ਕੋਲੋਂ 7 ਪਿਸਟਲ, 11 ਜਿੰਦੇ ਕਾਰਤੂਸ, ਅਤੇ 10 ਮੈਗਜ਼ੀਨ ਵੀ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਗੁਪਤ ਸੁਚਨਾ ਦੀ ਬੁਨਿਆਦ 'ਤੇ ਕੀਤੀ ਗਈ ਜਿਸ 'ਚ ਵਿਸ਼ੇਸ਼ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੈਂਗਸਟਰਾਂ ਨੂੰ ਕਾਬੂ ਕੀਤਾ।
ਪਟਿਆਲਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਗਿਰਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਹੋਰ ਮੁਕੱਦਮਿਆਂ ਸੰਬੰਧੀ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਗਿਰੋਹ ਦੇ ਇਹ ਗੁਰਗੇ ਪੰਜਾਬ ਅਤੇ ਇਲਾਕੇ ਵਿਚ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਇਲਾਕੇ ਵਿਚ ਹੋਣ ਵਾਲੀਆਂ ਕਈ ਘਟਨਾਵਾਂ ਨੂੰ ਠੱਲ ਪਵੇਗੀ।