Home >>ZeePHH Trending News

Excise policy: CBI ਦੁਆਰਾ ਦਰਜ ਕੀਤੇ ਗਏ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਅੱਜ ਹੋਵਗੀ ਸੁਣਵਾਈ

Delhi Liquor Scam:ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਮਨੀਸ਼ ਸਿਸੋਦੀਆ ਦੁਆਰਾ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਦਾਇਰ ਦੂਜੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।  

Advertisement
Excise policy: CBI ਦੁਆਰਾ ਦਰਜ ਕੀਤੇ ਗਏ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਅੱਜ ਹੋਵਗੀ ਸੁਣਵਾਈ
Zee News Desk|Updated: Apr 24, 2024, 09:41 AM IST
Share

Delhi Liquor Scam: ਸੀਬੀਆਈ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਅਤੇ  ਆਬਕਾਰੀ ਨੀਤੀ,ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਰਾਊਜ਼ ਐਵੇਨਿਊ ਕੋਰਟ ਵਿੱਚ ਅੱਜ ਸੁਣਵਾਈ ਹੋਵਗੀ। ਇਸ ਦੇ ਨਾਲ ਹੀ ਦੋਸ਼ ਤੈਅ ਕਰਨ 'ਤੇ ਵੀ ਬਹਿਸ ਹੋਵੇਗੀ। ਸਿਸੋਦੀਆ ਨੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੂੰ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਪਿਛਲੇ 13 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ, 2023 ਨੂੰ "ਘਪਲੇ" ਵਿੱਚ ਉਸਦੀ ਕਥਿਤ ਭੂਮਿਕਾ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ; Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!

ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ
ਗੌਰਤਲਬ ਹੈ ਕਿ ਬੀਤੇ ਦਿਨੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਲਾਂਕਿ ਬਾਅਦ 'ਚ ਉਸ ਨੇ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। 'ਆਪ' ਨੇਤਾ ਨੇ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।

Read More
{}{}