Home >>ZeePHH Trending News

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

Cabinet Minister Sanjeev Arora News: ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Advertisement
ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
Manpreet Singh|Updated: Jul 04, 2025, 07:23 PM IST
Share

Cabinet Minister Sanjeev Arora News: ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Read More
{}{}