Home >>ZeePHH Trending News

Sunil Jakhar: ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਲਈ ਆਖਿਆ!

Sunil Jakhar: ਮੀਡੀਆ ਵਿਚ ਪਿਛਲੇ ਕੁੱਝ ਦਿਨਾਂ ਤੋਂ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਹਾਲਾਂਕਿ ਉਨ੍ਹਾਂ ਨੇ ਆਪ ਇਸ ਬਾਬਤ ਕੋਈ ਬਿਆਨ ਨਹੀਂ ਦਿੱਤਾ, ਪਰ ਬੀਜੇਪੀ ਨੇ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ।

Advertisement
Sunil Jakhar: ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਲਈ ਆਖਿਆ!
Zee Media Bureau|Updated: Oct 03, 2024, 02:02 PM IST
Share

Sunil Jakhar: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ 'ਨਜ਼ਰੀਆ' ਬਦਲਣ ਦੀ ਸਲਾਹ ਦਿੱਤੀ ਹੈ। ਸੂਤਰਾਂ ਮੁਤਾਬਕ ਜਾਖੜ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਮੁੱਦਿਆਂ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਨਾਲ ਸਬੰਧਤ ਭਾਵਨਾਤਮਕ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ। ਜਾਖੜ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਹੈ ਕਿ ਜਿਸ ਨੂੰ ਵੀ ਪੰਜਾਬ ਭਾਜਪਾ ਦੇ ਨਵਾਂ ਪ੍ਰਧਾਨ ਥਾਪਿਆ ਜਾਵੇ, ਉਸ ਨੂੰ ਖ਼ੁਦਮੁਖ਼ਤਿਆਰੀ ਅਤੇ ਪੂਰੇ ਅਧਿਕਾਰ ਦਿੱਤੇ ਜਾਣ।

ਮੀਡੀਆ ਵਿਚ ਪਿਛਲੇ ਕੁੱਝ ਦਿਨਾਂ ਤੋਂ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਚੱਲ ਰਹੀਆਂ ਹਨ। ਹਾਲਾਂਕਿ ਉਨ੍ਹਾਂ ਨੇ ਆਪ ਇਸ ਬਾਬਤ ਕੋਈ ਬਿਆਨ ਨਹੀਂ ਦਿੱਤਾ, ਪਰ ਬੀਜੇਪੀ ਨੇ ਇਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ। ਇਸ ਵਿਚਾਲੇ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਜਾਖੜ ਨੇ ਸੂਬੇ ਪ੍ਰਤੀ ਪਾਰਟੀ ਅਤੇ ਕੇਂਦਰ ਦੇ ਨਜ਼ਰੀਏ ਵਿਚ ਤਬਦੀਲੀ ਲਿਆਉਣ ਵਿਚ ਅਸਮਰੱਥਾ ਦਾ ਹਵਾਲਾ ਦਿੰਦੇ ਹੋਏ ਸੂਬੇ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਹੈ।

ਦ ਟ੍ਰਿਬਿਊਨ ਮੁਤਾਬਕ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਨਜ਼ਰੀਆ ਬਦਲਣ ਦੀ ਲੋੜ ਹੈ, ਨਜ਼ਾਰੇ ਆਪਣੇ ਆਪ ਬਦਲ ਜਾਣਗੇ। ਜਾਖੜ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਬੇਅਦਬੀ ਮਾਮਲੇ ਵਿਚ ਉਸ ਤੋਂ ਪੁੱਛਗਿੱਛ ਸਣੇ ਕਈ ਮੁੱਦੇ ਚੁੱਕੇ ਹਨ। ਪਾਰਟੀ ਸੂਤਰਾਂ ਮੁਤਾਬਕ ਸੁਨੀਲ ਜਾਖੜ ਲੰਮੇ ਸਮੇਂ ਤੋਂ ਪਾਰਟੀ ਦੇ ਕੁਝ ਫ਼ੈਸਲਿਆਂ ਦੇ ਖ਼ਿਲਾਫ਼ ਚੱਲ ਰਹੇ ਹਨ। ਕੇਂਦਰੀ ਮੰਤਰੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਚਰਚਾ ਵਿਚ ਸ਼ਾਮਲ ਨਾ ਕੀਤੇ ਜਾਣ ਤੋਂ ਜਾਖੜ ਦੀ ਭਾਜਪਾ ਨਾਲ ਨਾਰਾਜ਼ਗੀ ਸ਼ੁਰੂ ਹੋਈ ਸੀ। ਇਸ ਮਗਰੋਂ ਕਈ ਗੱਲਾਂ ਕਾਰਨ ਇਹ ਦੂਰੀਆਂ ਹੌਲੀ-ਹੌਲੀ ਹੋਰ ਵੱਧਦੀਆਂ ਗਈਆਂ।

ਇਸ ਮਾਮਲੇ 'ਤੇ ਕਾਂਗਰਸੀ ਆਗੂ ਅਤੇ ਸੁਨੀਲ ਜਾਖੜ ਦੇ ਪੁਰਾਣੇ ਸਾਥੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਤੁਸੀਂ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨੂੰ ਜਿੰਨੇ ਮਰਜ਼ੀ ਚਿੱਠੀਆਂ ਲਿਖ ਸਕਦੇ ਹੋ, ਇਹ ਸੁਧਰਨ ਵਾਲਾ ਨਹੀਂ ਹੈ, ਉਨ੍ਹਾਂ ਦੇ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਣਾ ਚਾਹੀਦਾ ਹੈ, ਤੁਸੀਂ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਕਿਉਂ ਨਹੀਂ ਦਿੰਦੇ। ਤੁਹਾਨੂੰ ਕਾਫੀ ਸਮੇਂ ਬਾਅਦ ਪਤਾ ਲੱਗਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਹਨ ਅਤੇ  ਰਾਮ ਰਹੀਮ ਬਾਰੇ ਵੀ ਅਜਿਹਾ ਹੀ ਚਿਹਰਾ ਸਾਹਮਣੇ ਆਇਆ ਹੈ, ਤੁਸੀਂ ਜਿੰਨਾ ਮਰਜ਼ੀ ਵਿਰੋਧ ਕਰੋ, ਇਹ ਸੁਧਰਨ ਵਾਲੇ ਨਹੀਂ ਹਨ। ਇਸ ਲਈ ਤੁਹਾਨੂੰ ਜਲਦੀ ਤੋਂ ਜਲਦੀ ਅਸਤੀਫਾ ਦੇਣਾ ਚਾਹੀਦਾ ਹੈ।

Read More
{}{}