Amritsar News: ਅੰਮ੍ਰਿਤਸਰ ਦੇ ਗੋਪਾਲ ਨਗਰ ਵਿੱਚ ਇੱਕ ਸੁਨਿਆਰੇ ਉੱਤੇ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਵੱਲੋਂ ਗੋਲੀਆਂ ਚਲਾਕੇ ਜਾਨੋ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਗਣੀਮਤ ਇਹ ਰਹੀ ਕਿ ਉਸ ਨੌਜਵਾਨ ਕੋਲੋਂ ਮੌਕੇ 'ਤੇ ਪਿਸਤੌਲ ਨਹੀਂ ਚੱਲਿਆ ਅਤੇ ਸੁਨਿਆਰੇ ਵੱਲੋਂ ਭੱਜਕੇ ਆਪਣੀ ਜਾਨ ਬਚਾਈ ਗਈ। ਹਮਲੇ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਦੁਕਾਨ ਦੇ ਮਾਲਕ ਵੱਲੋਂ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ਉੱਤੇ ਦੋਸ਼ੀ ਨੂੰ ਕਾਬੂ ਕਰਨ ਦੀ ਗੱਲ ਆਖ ਰਹੀ ਹੈ।